ਸਟਾਫ ਰਿਪੋਰਟਰ, ਜਗਰਾਓਂ : ਬਲੌਜ਼ਮਜ਼ ਕਾਨਵੈਂਟ ਸਕੂਲ ਲੀਲਾਂ ਮੇਘ ਸਿੰਘ ਵਿਖੇ ਅੱਜ ਚੌਥੇ ਗੁਰੂ ਸ੍ਰੀ ਗੁਰੁ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ 'ਚ ਪ੍ਰਕਾਸ਼ ਸ੍ਰੀ ਗੁਰੂ ਗ੍ੰਥ ਸਾਹਿਬ ਅੱਗੇ ਨਤਮਸਤਕ ਹੁੰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ, ਅਧਿਆਪਕਾਂ, ਸਟਾਫ ਤੇ ਵਿਦਿਆਰਥੀਆਂ ਨੇ ਕੀਰਤਨੀ ਵਰਖਾ ਦਾ ਆਨੰਦ ਮਾਣਿਆ।

ਸਕੂਲ ਦੀਆਂ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਕਰਦਿਆਂ ਸ਼੍ਰੀ ਗੁਰੂ ਰਾਮਦਾਸ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਉਨਾਂ੍ਹ ਵੱਲੋਂ ਸਰਭ ਧਰਮਾਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਨਿਰਮਾਣ ਅਤੇ ਕੌਮ ਨੂੰ ਧਰਮ ਦੇ ਮਾਰਗ 'ਤੇ ਪਹਿਰਾ ਦੇਣ ਦੇ ਸੰਦੇਸ਼ ਤੋਂ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਪਿੰ੍ਸੀਪਲ ਡਾ. ਅਮਰਜੀਤ ਕੌਰ ਨਾਜ਼ ਨੇ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਗੁਰੂ ਸਾਹਿਬ ਨੇ ਸਾਨੂੰ ਸਭ ਨੂੰ ਜੀਵਨ ਜਿਊਣ ਦੀ ਜਾਂਚ ਸਿਖਾਈ ਤੇ ਬਾਣੀ ਨਾਲ ਜੋੜਿਆ। ਸਾਨੂੰ ਗੁਰੂ ਸਾਹਿਬ ਦੀਆਂ ਦਿੱਤੀਆਂ ਹੋਈਆਂ ਸਾਰੀਆਂ ਸਿੱਖਿਆਵਾਂ ਤੇ ਚੱਲ ਕੇ ਆਪਣੇ ਜੀਵਨ ਨੂੰ ਸਫ਼ਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਪ੍ਰਧਾਨ ਮਨਪ੍ਰਰੀਤ ਸਿੰਘ ਬਰਾੜ ਤੇ ਅਜਮੇਰ ਸਿੰਘ ਰੱਤੀਆਂ ਨੇ ਗੁਰਪੁਰਬ ਦੀ ਸਮੁੱਚੇ ਸਮਾਜ ਨੂੰ ਵਧਾਈ ਦਿੱਤੀ।