ਤੇਜਾ ਸਿੰਘ ਸੁਤੰਤਰ ਸਕੂਲ ਵਿੱਚ ਗੁਰਪੁਰਬ ਸਬੰਧੀ ਸਮਾਗਮ ਕਰਵਾਇਆ
ਤੇਜਾ ਸਿੰਘ ਸੁਤੰਤਰ ਸਕੂਲ ਵਿੱਚ ਗੁਰਪੁਰਬ ਸਬੰਧੀ ਸਮਾਗਮ ਕਰਵਾਇਆ
Publish Date: Sat, 08 Nov 2025 07:26 PM (IST)
Updated Date: Sat, 08 Nov 2025 07:28 PM (IST)

ਤੇਜਾ ਸਿੰਘ ਸੁਤੰਤਰ ਸਕੂਲ ਵਿੱਚ ਗੁਰਪੁਰਬ ਸਬੰਧੀ ਸਮਾਗਮ ਕਰਵਾਇਆ ਫੋਟੋ ਨੰਬਰ-21 ਰਵੀ,ਪੰਜਾਬੀ ਜਾਗਰਣ ਲੁਧਿਆਣਾ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸਕੈਂਡਰੀ ਸਕੂਲ ਵਿੱਚ ਸਿੱਖ ਧਰਮ ਦੇ ਮੋਢੀ ਗੁਰੂ ਸ੍ਰੀ ਗੁਰੂ ਨਾਨਕ ਦੇਵ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ ਅਤੇ ਇਸ ਪਾਵਨ ਦਿਹਾੜੇ ’ਤੇ ਸਹਿਜ ਪਾਠ ਦੇ ਭੋਗ ਪਾਏ ਗਏ। ਗੁਰਪੁਰਬ ਪੁਰਬ ਦੀ ਖੁਸ਼ੀ ਮੌਕੇ ਪ੍ਰਾਇਮਰੀ, ਹਾਈ ਤੇ ਸੀਨੀਅਰ ਸੈਕੰਡਰੀ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹਾਜ਼ਰੀ ਭਰੀ। ਵਿਦਿਆਰਥੀਆਂ ਦੁਆਰਾ ਚੌਪਈ ਸਾਹਿਬ’ ਜੀ ਦਾ ਰਾਗਾਂ ਅਨੁਸਾਰ ਗਾਇਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਅਤੇ ਪ੍ਰਧਾਨ ਗੁਰਪਾਲ ਕੌਰ ਨੇ ਸੰਪੂਰਨ ਬਾਣੀ ਨੂੰ ਤਨੋ-ਮਨੋ ਸਰਵਣ ਕਰਕੇ ਆਨੰਦ ਪ੍ਰਾਪਤ ਕੀਤਾ ਅਤੇ ਵਿਦਿਆਰਥੀਆਂ ਨੂੰ ਬਾਣੀ ਨਾਲ ਜੁੜਨ ਅਤੇ ਉਸ ਵਿਚ ਦਿੱਤੀਆਂ ਸਿਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਹਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਾਣੀ ਦੀ ਮਹੱਤਤਾ ਸਮਝਾਉਂਦੇ ਹੋਏ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸਮਾਨਤਾ, ਭਾਈਚਾਰਕ ਪਿਆਰ, ਚੰਗਿਆਈ ਤੇ ਨੇਕੀ ਦੀ ਵਿੱਲਖਣ ਅਧਿਆਤਮਿਕ ਤੇ ਸਮਾਜਿਕ ਸੋਚ ਦਿੱਤੀ ਜਿਸ ਤੇ ਚੱਲ ਕੇ ਅਸੀਂ ਆਪਣੀ ਜ਼ਿੰਦਗੀ ਨੂੰ ਸਫ਼ਲ ਬਣਾ ਸਕਦੇ ਹਾਂ। ਅੰਤ ਵਿੱਚ ਸ੍ਰੀ ਆਨੰਦ ਸਾਹਿਬ ਜੀ ਦੀਆਂ ਛੇ ਪੌੜੀਆਂ ਦਾ ਪਾਠ ਕਰਦੇ ਹੋਏ ਅਰਦਾਸ ਉਪਰੰਤ ਕੜਾਹ ਪ੍ਰਸ਼ਾਦ ਵਰਤਾਇਆ ਗਿਆ ਅਤੇ ਗੁਰੂ ਜੀ ਦੀ ਮਿਹਰ ਸਦਕਾ ਸਰਬਤ ਸੰਗਤ ਨੂੰ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।