- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਕਾਇਤਕਰਤਾ ਅਨੁਸਾਰ ਧਮਕੀ ਭਰੇ ਸੁਨੇਹਿਆਂ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਦਰ ਥਾਣਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 296, 351(2), 351(3) ਅਤੇ 61(2) ਤਹਿਤ ਕੇਸ ਦਰਜ ਕਰ ਲਿਆ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਅੱਤਵਾਦੀ ਫਰੰਟ ਦੇ ਕੌਮੀ ਪ੍ਰਧਾਨ ਗੁਰਸਿਮਰਨ ਸਿੰਘ ਮੰਡ ਨੂੰ ਵਿਦੇਸ਼ੀ ਨੰਬਰ ਤੋਂ ਵ੍ਹਟਸਐਪ ਰਾਹੀਂ ਬੰਬ ਨਾਲ ਘਰ ਉਡਾਉਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਗੋਲਡੀ ਢਿੱਲੋ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਪੱਖੋਵਾਲ ਰੋਡ ਤੇ ਪੈਂਦੇ ਸਰਾਭਾ ਨਗਰ ਐਕਸਟੈਂਸ਼ਨ ਦੇ ਰਹਿਣ ਵਾਲੇ ਗੁਰਸਿਮਰਨ ਸਿੰਘ ਮੰਡ ਨੇ ਦੱਸਿਆ ਕਿ ਉਹ ਇਸ ਵੇਲੇ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਅੱਤਵਾਦੀ ਫਰੰਟ ਦੇ ਕੌਮੀ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਗੋਲਫੀ ਢਿੱਲੋਂ ਨਾਮਕ ਵਿਅਕਤੀ ਨੇ ਵਿਦੇਸ਼ੀ ਨੰਬਰ ਤੋਂ ਉਨ੍ਹਾਂ ਦੇ ਵਟਸਐਪ 'ਤੇ ਸੰਪਰਕ ਕਰਕੇ ਘਰ ਵਿਚ ਬੰਬ ਸੁੱਟਣ ਦੀ ਧਮਕੀ ਦਿੱਤੀ ਅਤੇ ਗਾਲੀ-ਗਲੌਚ ਵੀ ਕੀਤੀ।
ਸ਼ਿਕਾਇਤਕਰਤਾ ਅਨੁਸਾਰ ਧਮਕੀ ਭਰੇ ਸੁਨੇਹਿਆਂ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਦਰ ਥਾਣਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 296, 351(2), 351(3) ਅਤੇ 61(2) ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਦੇਣ ਲਈ ਵਰਤੇ ਗਏ ਵਿਦੇਸ਼ੀ ਨੰਬਰ ਅਤੇ ਵ੍ਹਟਸਐਪ ਰਿਕਾਰਡ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।