ਸੁਰਜੀਤ ਸਿੰਘ ਲੱਖਾ, ਰਾਏਕੋਟ : ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਕਮਾਲਪੁਰਾ ਵੱਲੋਂ ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੇ ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕੀਤਾ ਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਕਵਿਤਾਵਾਂ ਤੇ ਵਾਰਾਂ ਵੀ ਪੇਸ਼ ਕੀਤੀਆਂ।

ਇਸ ਮੌਕੇ ਟਰੱਸਟ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ ਨੇ ਟਰੱਸਟ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਵਿੱਚ ਕੰਮ ਕਰ ਰਹੇ ਦਰਜਾ ਚਾਰ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਮੈਨੇਜਮੈਂਟ ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ, ਸਕੱਤਰ ਮਲਕੀਅਤ ਸਿੰਘ ਰਾਜਲ, ਸ਼੍ਰੀਮਤੀ ਜਸਵੰਤ ਕੌਰ ਰਾਜਲ, ਦਰਸ਼ਨ ਸਿੰਘ ਹੰਸਰਾ, ਐਜੂਕੇਸ਼ਨ ਕਾਲਜ ਦੇ ਪਿੰ੍ਸੀਪਲ ਡਾ. ਗੀਤਾ ਸ਼ਰਮਾ, ਡਿਗਰੀ ਕਾਲਜ ਦੇ ਪਿੰ੍ਸੀਪਲ ਡਾ. ਬਲਵੰਤ ਸਿੰਘ ਸੰਧੂ, ਦਸਮੇਸ਼ ਸਕੂਲ ਦੇ ਪਿੰ੍ਸੀਪਲ ਸਰਬਜੀਤ ਕੌਰ ਗਿੱਲ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪਿੰ੍ਸੀਪਲ ਸਰਬਜੀਤ ਕੌਰ, ਨਰਸਿੰਗ ਕਾਲਜ ਦੇ ਕਾਰਜਕਾਰੀ ਪਿੰ੍ਸੀਪਲ ਜਸਪ੍ਰਰੀਤ ਕੌਰ ਹਾਜ਼ਰ ਸਨ।