ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ 'ਤੇ ਸਤਿਕਾਰ ਨਾਲ ਮਨਾਇਆ
Publish Date: Tue, 06 Jan 2026 07:05 PM (IST)
Updated Date: Wed, 07 Jan 2026 04:06 AM (IST)

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਫੋਟੋ ਨੰਬਰ-12 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਾਹਨੇਵਾਲ : ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਸਮੇਤ ਸਮੂਹ ਪ੍ਰਬੰਧਕ ਕਮੇਟੀ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਸਦਕਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ, ਜਿਸ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਗੁਰਮਤਿ ਸਮਾਗਮ ਦੌਰਾਨ ਭਾਈ ਕਿਸ਼ੋਰ ਸਿੰਘ (ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ), ਭਾਈ ਦਿਲਬਾਗ ਸਿੰਘ (ਗੁਰੂ ਕੀ ਕਾਸ਼ੀ ਲੁਧਿਆਣੇ ਵਾਲੇ), ਭਾਈ ਅਮਨਦੀਪ ਸਿੰਘ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ), ਭਾਈ ਗੁਰਪ੍ਰੀਤ ਸਿੰਘ (ਹਜ਼ੂਰੀ ਰਾਗੀ ਸ੍ਰੀ ਰੇਰੂ ਸਾਹਿਬ ਨੰਦਪੁਰ)ਭਾਈ ਦਿਲਾਵਰ ਸਿੰਘ (ਹਜ਼ੂਰੀ ਰਾਗੀ ਸ੍ਰੀ ਰੇਰੂ ਸਾਹਿਬ ਨੰਦਪੁਰ), ਭਾਈ ਸਤਵਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਰੇਰੂ ਸਾਹਿਬ ਨੰਦਪੁਰ) ਨੇ ਕੀਰਤਨ ਰਾਹੀਂ ਗੁਰਬਾਣੀ ਦਾ ਉਚਾਰਣ ਕਰ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਈਸ਼ਵਰ ਸਿੰਘ ਦੋਰਾਹਾ, ਮੈਨੇਜਰ ਅਜੀਤ ਸਿੰਘ, ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ, ਸਵਰਨ ਸਿੰਘ ਕਲਸੀ, ਗੁਰਦੀਪ ਸਿੰਘ ਕੌਲ ਸੇਵਾਮੁਕਤ ਈਟੀਓ ਆਦਿ ਹਾਜ਼ਰ ਸਨ।