ਗੁਰੂ ਗੋਬਿੰਦ ਸਿੰਘ ਸਕੂਲ ਦਾ ਨਤੀਜਾ ਰਿਹਾ 100 ਫੀਸਦੀ
ਗੁਰੂ ਗੋਬਿੰਦ ਸਿੰਘ ਸਕੂਲ ਦਾ ਨਤੀਜਾ ਰਿਹਾ 100 ਫੀਸਦੀ
Publish Date: Tue, 12 May 2026 07:16 PM (IST)
Updated Date: Wed, 13 May 2026 04:09 AM (IST)
ਰਵੀ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਕੱਲ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਜਿਸ ਨਾਲ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਇਸ ਦੌਰਾਨ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ। ਸਕੂਲ ਵਿੱਚੋਂ ਸ਼ੁਭੰਸ਼ੂ਼ ਨੇ 593/650 ਅੰਕ ਲੈ ਕੇ ਪਹਿਲਾ ਸਥਾਨ, ਦੀਪਕ ਰਾਜ ਨੇ 586/650 ਅੰਕ ਲੈ ਕੇ ਦੂਜਾ ਸਥਾਨ ਅਤੇ ਅਮਨਦੀਪ ਕੌਰ ਨੇ 564/650 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਦੀ ਇਸ ਉਪਲਬਧੀ ਤੇ ਸਕੂਲ ਪ੍ਰਿੰਸੀਪਲ ਡਾ: ਹਰਨੇਕ ਸਿੰਘ ਨੇ ਉਨਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਮੂੰਹ ਮਿੱਠਾ ਕਰਵਾਇਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਕੜੀ ਮਿਹਨਤ ਕਰਦੇ ਹੋਏ ਚੰਗੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਆ।