ਸ਼ਾਨਦਾਰ ਰਿਹਾ ਗੁਰੂ ਗੋਬਿੰਦ ਸਿੰਘ ਸਕੂਲ ਦਾ ਨਤੀਜਾ
ਗੁਰੂ ਗੋਬਿੰਦ ਸਿੰਘ ਸਕੂਲ ਦਾ ਨਤੀਜਾ ਰਿਹਾ 100 ਫੀਸਦੀ
Publish Date: Fri, 15 May 2026 06:40 PM (IST)
Updated Date: Sat, 16 May 2026 04:09 AM (IST)

ਰਵੀ, ਪੰਜਾਬੀ ਜਾਗਰਣ ਲੁਧਿਆਣਾ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਰਾਹੋਂ ਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਚ ਵਧੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਹੀ ਵਧੀਆ ਰਿਹਾ, ਜਿਸ ਵਿੱਚ ਸਾਰੇ ਹੀ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ। ਸਾਇੰਸ ਗਰੁੱਪ ਵਿੱਚੋਂ ਪ੍ਰੀਆ ਰਾਣੀ ਨੇ 438/500 ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ, ਅਦਿੱਤੀ ਪਾਂਡੇ ਨੇ 404/500 ਅੰਕ ਲੈ ਕੇ ਦੂਜਾ ਸਥਾਨ, ਕ੍ਰਿਸ਼ ਮਹਿਰਾ ਨੇ 388/500 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਕਾਮਰਸ ਗਰੁੱਪ ਵਿੱਚੋਂ ਪ੍ਰਿਤਪਾਲ ਸਿੰਘ ਨੇ 429/500 ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ, ਸੁਖਵਿੰਦਰ ਸਿੰਘ ਨੇ 415/500 ਅੰਕ ਲੈ ਕੇ ਦੂਜਾ ਸਥਾਨ ਅਤੇ ਜਸ਼ਨਦੀਪ ਨੇ 368/500 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਆਰਟਸ ਗਰੁੱਪ ਵਿੱਚੋਂ ਪਾਰਚ ਨੇ 407/500 ਅੰਕ ਲੈ ਕੇ ਸਕੂਲ ਚੋਂ ਪਹਿਲਾ ਸਥਾਨ, ਮਨਪ੍ਰੀਤ ਸੈਣੀ ਨੇ 393/500 ਅੰਕ ਲੈ ਕੇ ਦੂਜਾ ਸਥਾਨਅਤੇ ਡਿੰਪਲ ਬਾਲੀ ਨੇ 383/500 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਡਾ: ਹਰਨੇਕ ਸਿੰਘ ਨੇ ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਭ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦਾ ਫਲ ਹੈ। ਪ੍ਰਿੰਸੀਪਲ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।