- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ
ਸ੍ਰੀ ਮਾਛੀਵਾੜਾ ਸਾਹਿਬ : ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਘਰ ਵਿਚ ਭਾਰੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਇਸ ਮੌਕੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਹਜ਼ੂਰੀ ਰਾਗੀ ਜਥੇ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਗੁਰਪੁਰਬ ਨੂੰ ਸਮਰਪਿਤ ਪਿਛਲੇ ਕਈ ਦਿਨਾਂ ਤੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਚਲਾਈ ਜਾ ਰਹੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਵੀ ਭੋਗ ਪਾਏ ਗਏ। ਇਸ ਉਪਰੰਤ ਢਾਡੀ ਜੱਥਿਆਂ ਵੱਲੋਂ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬਾਨਾਂ ਵਿਚ ਸੰਗਤਾਂ ਵੱਲੋਂ ਦੀਪਮਾਲਾ ਵੀ ਕੀਤੀ ਗਈ। ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ, ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਅਤੇ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਵਿਖੇ ਵੀ ਸੰਗਤਾਂ ਨੇ ਸੀਸ ਨਿਵਾਇਆ। ਇਲਾਕੇ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ। ਇਸ ਮੌਕੇ ਬਾਬਾ ਮੋਹਣ ਸਿੰਘ, ਹਰਜਤਿੰਦਰ ਸਿੰਘ ਬਾਜਵਾ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਮੁਖ, ਖਜਾਨਚੀ ਜਸਪਿੰਦਰ ਸਿੰਘ, ਅਕਾਊਟੈਂਟ ਭੁਪਿੰਦਰ ਸਿੰਘ, ਸਟੋਰ ਕੀਪਰ ਗੁਲਜ਼ਾਰ ਸਿੰਘ, ਰਿਕਾਰਡ ਕੀਪਰ ਅਮਰਿੰਦਰ ਸਿੰਘ, ਲੰਗਰ ਇੰਚਾਰਜ ਬਿੰਦਰ ਸਿੰਘ, ਗ੍ਰੰਥੀ ਬਲਦੇਵ ਸਿੰਘ ਤੇ ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਗਿੱਲ, ਸ਼ੇਰ ਸਿੰਘ, ਹਰਬੰਤ ਸਿੰਘ ਮੁੱਤੋਂ, ਮੱਖਣ ਸਿੰਘ ਪਾਬਲਾ, ਗੁਰਨਾਮ ਸਿੰਘ ਖਾਲਸਾ ਵੀ ਮੌਜੂਦ ਸਨ।