ਸੁਖਦੇਵ ਸਿੰਘ, ਲੁਧਿਆਣਾ : ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਗੁੱਜਰਖਾਨ ਕੈਂਪਸ ਵਿਖੇ ਐੱਨਐੱਸਐੱਸ ਯੂਨਿਟ ਵੱਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ ਜਨਮ ਦਿਵਸ ਦੇ ਮੌਕੇ ਸਦਭਾਵਨਾ ਦਿਵਸ ਮਨਾਇਆ ਗਿਆ। ਸਦਭਾਵਨਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਹਿੰਸਾ ਨੂੰ ਰੋਕਣਾ ਤੇ ਲੋਕਾਂ 'ਚ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਸਾਰੇ ਐੱਸਐੱਸਐੱਸ ਵਲੰਟੀਅਰਾਂ ਨੇ ਪ੍ਰਣ ਲਿਆ ਕਿ ਉਹ ਜਾਤੀ, ਖੇਤਰ ਜਾਂ ਭਾਸ਼ਾ ਦੀ ਪਰਵਾਹ ਕੀਤੇ ਬਿਨਾਂ ਭਾਰਤਵਾਸੀਆਂ ਦੀ ਸਦਭਾਵਨਾ ਲਈ ਕੰਮ ਕਰਨਗੇ ਤੇ ਲੋਕਾਂ ਵਿਚਲੇ ਸਾਰੇ ਮਤਭੇਦਾਂ ਨੂੰ ਸੁਲਝਾਉਣਗੇ। ਕਾਲਜ ਦੀ ਮੈਨੇਜਮੈਂਟ ਤੇ ਪਿ੍ਰੰਸੀਪਲ ਮਨਜੀਤ ਕੌਰ ਘੁੰਮਣ ਨੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।