- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੈਬੋਵਾਲ ਦੀ ਪੁਲਿਸ ਨੇ ਦੋ ਥਾਵਾਂ ’ਤੇ ਕੀਤੀ ਕਾਰਵਾਈ

-ਨਾਜਾਇਜ਼ ਸ਼ਰਾਬ ਸਣੇ ਇਕ ਅੜਿੱਕੇ ਤੇ ਸਿਲੰਡਰਾਂ ਦੀ ਰੀਫਿਲਿੰਗ ਕਰਦਾ ਮੁਲਜ਼ਮ ਕਾਬੂ
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ
ਥਾਣਾ ਹੈਬੋਵਾਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਪੰਜ ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਮਾਨ ਪੈਲੇਸ ਨੇੜੇ ਇਕ ਖਾਲੀ ਪਲਾਟ ਕੋਲ ਕਾਰਵਾਈ ਕੀਤੀ। ਇਸ ਦੌਰਾਨ ਸੁਮਿਤ ਕੁਮਾਰ ਪੁੱਤਰ ਯਸ਼ਪਾਲ, ਵਾਸੀ ਕਿਰਾਏਦਾਰ ਗਲੀ ਨੰਬਰ 8, ਗੋਪਾਲ ਨਗਰ, ਹੈਬੋਵਾਲ, ਲੁਧਿਆਣਾ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਪੰਜਾਬ ਦੀਆਂ ਪੰਜ ਪੇਟੀਆਂ ਸ਼ਰਾਬ ਬਰਾਮਦ ਹੋਈਆਂ।
ਇਸ ਸਬੰਧੀ ਥਾਣਾ ਹੈਬੋਵਾਲ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਸ਼ਰਾਬ ਦੀ ਸਪਲਾਈ ਅਤੇ ਇਸ ਨਾਲ ਜੁੜੇ ਹੋਰ ਤੱਥਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਸੇ ਤਰ੍ਹਾਂ ਥਾਣਾ ਹੈਬੋਵਾਲ ਦੀ ਪੁਲਿਸ ਨੇ ਨਾਜਾਇਜ਼ ਢੰਗ ਨਾਲ ਗੈਸ ਸਿਲੰਡਰ ਭਰਨ ਅਤੇ ਵੇਚਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਗੈਸ ਸਿਲੰਡਰ, ਇੱਕ ਕੰਡਾ ਤੇ ਪਾਈਪ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਮੁਖ਼ਬਰ ਖਾਸ ਦੀ ਸੂਚਨਾ ’ਤੇ ਸੰਗਮ ਚੌਕ ਨੇੜੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਸੁਰਿੰਦਰ ਪਾਰਕ ਹੈਬੋਵਾਲ ਦੇ ਵਾਸੀ ਜਗਨਨਾਥ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ ਗੈਸ ਸਿਲੰਡਰ, ਇੱਕ ਕੰਡਾ ਅਤੇ ਪਾਈਪ ਬਰਾਮਦ ਹੋਏ। ਇਸ ਸਬੰਧੀ ਥਾਣਾ ਹੈਬੋਵਾਲ ਵਿੱਚ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।