ਪੰਜਾਬ ’ਚ ਅੱਜ ਗੜੇਮਾਰੀ ਦਾ ਅਲਰਟ: ਤੇਜ਼ ਹਵਾਵਾਂ ਤੇ ਬਾਰਿਸ਼ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਵਿਭਾਗ ਮੁਤਾਬਕ ਇਕ ਜਾਂ ਦੋ ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਤਿੰਨ ਤੋਂ ਪੰਜ ਅਪ੍ਰੈਲ ਤੱਕ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ। ਖੇਤੀ ਮਾਹਰਾਂ ਦਾ ਕਹਿਣਾ ਹੈ ਕਿ ਹਲਕੀ ਬਾਰਿਸ਼ ਕਣਕ ਦੀ ਫ਼ਸਲ ਲਈ ਲਾਭਦਾਈ ਹੈ। ਹਾਲਾਂਕਿ ਹਨੇਰੀ ਨਾਲ ਫਸਲ ਨੂੰ ਨੁਕਸਾਨ ਹੋ ਸਕਦਾ ਹੈ।
Publish Date: Tue, 31 Mar 2026 11:25 AM (IST)
Updated Date: Tue, 31 Mar 2026 11:29 AM (IST)
ਜਾਸ, ਲੁਧਿਆਣਾ : ਪੰਜਾਬ ’ਚ ਸੋਮਵਾਰ ਨੂੰ ਸਾਰਾ ਦਿਨ ਕਦੇ ਧੁੱਪ ਤੇ ਕਦੀ ਬੱਦਲ ਛਾਏ ਰਹੇ। ਇਸ ਨਾਲ ਵੱਧ ਤੋਂ ਵੱਧ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਵੀ ਪੰਜਾਬ ’ਚ ਤੇਜ਼ ਹਵਾਵਾਂ ਨਾਲ ਬਾਰਿਸ਼ ਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਇਕ ਜਾਂ ਦੋ ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਤਿੰਨ ਤੋਂ ਪੰਜ ਅਪ੍ਰੈਲ ਤੱਕ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ। ਖੇਤੀ ਮਾਹਰਾਂ ਦਾ ਕਹਿਣਾ ਹੈ ਕਿ ਹਲਕੀ ਬਾਰਿਸ਼ ਕਣਕ ਦੀ ਫ਼ਸਲ ਲਈ ਲਾਭਦਾਈ ਹੈ। ਹਾਲਾਂਕਿ ਹਨੇਰੀ ਨਾਲ ਫਸਲ ਨੂੰ ਨੁਕਸਾਨ ਹੋ ਸਕਦਾ ਹੈ।