ਪਾਰਟੀ ਦੇ ਪ੍ਰਚਾਰ ਲਈ ਵਾਹਨਾਂ ’ਤੇ ਸਟਿੱਕਰ ਲਾਉਣ ਦੀ ਮੁਹਿੰਮ ਸ਼ੁਰੂ
ਅਹਿਮ ਖ਼ਬਰ-ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਹਲਕਾ ਇੰਚਾਰਜਾਂ ਨੇ ਕੀਤੀ ਅਹਿਮ ਮੀਟਿੰਗ
Publish Date: Wed, 13 May 2026 08:17 PM (IST)
Updated Date: Thu, 14 May 2026 04:15 AM (IST)
-ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਹਲਕਾ ਇੰਚਾਰਜਾਂ ਨੇ ਕੀਤੀ ਅਹਿਮ ਮੀਟਿੰਗ
-ਪੰਜਾਬ ਅੰਦਰ 2027 ’ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਇੱਕ ਕਰਾਂਗੇ-ਭਿੰਦਾ
---
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਵਿੱਚ ਜਿੱਥੇ ਪ੍ਰਧਾਨ ਭਿੰਦਾ ਨੇ ਲੁਧਿਆਣਾ ਸ਼ਹਿਰੀ ਦੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ, ਉੱਥੇ ਹੀ ਵਾਹਨਾਂ ’ਤੇ ਅਕਾਲੀ ਦਲ ਦੇ ਪ੍ਰਚਾਰ ਲਈ ਸਟਿੱਕਰ ਲਗਾਉਣ ਦੀ ਮੁਹਿੰਮ ਵੀ ਵਿੱਢੀ ਗਈ।
ਮੀਟਿੰਗ ਵਿੱਚ ਹਲਕਾ ਲੁਧਿਆਣਾ ਉੱਤਰੀ ਦੇ ਇੰਚਾਰਜ ਤੇ ਸਾਬਕਾ ਡਿਪਟੀ ਮੇਅਰ ਆਰਡੀ ਸ਼ਰਮਾ, ਹਲਕਾ ਲੁਧਿਆਣਾ ਕੇਂਦਰੀ ਦੇ ਇੰਚਾਰਚ ਅਮਿਤ ਗੌਸਾਈ, ਹਲਕਾ ਲੁਧਿਆਣਾ ਦੱਖਣੀ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ, ਹਲਕਾ ਲੁਧਿਆਣਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਹਲਕਾ ਲੁਧਿਆਣਾ ਪੂੁਰਬੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਵੱਲੋਂ ਡਾ.ਅਸ਼ਵਨੀ ਪਾਸੀ ਹਾਜ਼ਰ ਹੋਏ। ਪ੍ਰਧਾਨ ਭਿੰਦਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਹਰ ਪੱਧਰ ’ਤੇ ਮਜ਼ਬੂਤ ਹੋ ਰਹੀ ਹੈ ਅਤੇ 2027 ਵਿੱਚ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਇੱਕ ਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ। ਭਿੰਦਾ ਨੇ ਕਿਹਾ ਕਿ ਸਾਨੂੰ ਆਪਣੇ, ਆਪਣੇ ਸਾਥੀਆਂ ਤੇ ਸਮਰਥੱਕਾਂ ਦੇ ਵਾਹਨਾਂ ’ਤੇ ਅਕਾਲੀ ਦਲ ਦੇ ਪ੍ਰਚਾਰ ਵਾਲੇ ਸਟਿੱਕਰ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਪਾਰਟੀ ਨਾਲ ਜੋੜਨ ਅਤੇ ਸਰਕਾਰ ਦੀਆਂ ਨਕਾਮੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮੂੁਹਿਕ ਯਤਨਾਂ ਨਾਲ ਹੀ ਅਸੀਂ ਸੂਬੇ ਅੰਦਰ ਆਪਣੀ ਸਰਕਾਰ ਬਣਾ ਸਕਦੇ ਹਾਂ ਅਤੇ ਪੰਜਾਬ ਦੇ ਲੋਕ ਸਰਕਾਰ ਬਣਾਉਣ ਲਈ ਤਿਆਰ ਹਨ। ਭਿੰਦਾ ਨੇ ਕਿਹਾ ਕਿ ਲੁਧਿਆਣਾ ਦੇ 6 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਨੂੰ ਹਰ ਗਲੀ, ਹਰ ਮੁਹੱਲੇ ਤੇ ਹਰ ਵਾਰਡ ਵਿੱਚ ਮਜ਼ਬੂਤ ਕਰਨ ਲਈ ਵੀ ਸਾਨੂੰ ਰੂਪ ਰੇਖਾ ਤਿਆਰ ਕਰਨੀ ਚਾਹੀਦੀ ਹੈ।