ਹਲਵਾਰਾ ਹਵਾਈ ਅੱਡੇ ਦਾ ਨਾਂ ਜਲਦ 'ਸ਼ਹੀਦ ਕਰਤਾਰ ਸਿੰਘ ਸਰਾਭਾ' ਦੇ ਨਾਂ 'ਤੇ ਰੱਖਿਆ ਜਾਵੇਗਾ: ਸੀਐੱਮ ਮਾਨ
ਉਹਨਾਂ ਇਸ ਮੌਕੇ ਕੈਬਨਟ ਮੰਤਰੀ ਸੰਜੀਵ ਅਰੋੜਾ ਨੂੰ ਖਾਸ ਤੌਰ ਤੇ ਯਾਦ ਕਰਦਿਆਂ ਕਿਹਾ ਕਿ ਉਹਨਾਂ ਦਾ ਇਸ ਕੌਮਾਂਤਰੀ ਹਲਵਾਰਾ ਹਵਾਈ ਅੱਡਾ ਦੇ ਨਿਰਮਾਣ ਤੋਂ ਲੈ ਕੇ ਉਡਾਨਾਂ ਸ਼ੁਰੂ ਕਰਵਾਉਣ ਲਈ ਵੱਡਾ ਯੋਗਦਾਨ ਪਾਇਆ। ਕੇਂਦਰ ਸਰਕਾਰ ਨੇ ਉਹਨਾਂ ਤੇ ਝੂਠਾ ਮੁਕਦਮਾ ਦਰਜ ਕਰਕੇ ਜੇਲ ਵਿੱਚ ਅੰਦਰ ਦਿੱਤਾ ਹੈ। ਅੱਜ ਜੇ ਉਹ ਨਾਲ ਹੁੰਦੇ ਤਾਂ ਬਹੁਤ ਖੁਸ਼ੀ ਹੁੰਦੀ।
Publish Date: Wed, 20 May 2026 03:06 PM (IST)
Updated Date: Wed, 20 May 2026 03:07 PM (IST)
ਸੰਜੀਵ ਗੁਪਤਾ, ਪੰਜਾਬੀ ਜਾਗਰਣ ਜਗਰਾਓ। ਕੌਮਾਂਤਰੀ ਹਲਵਾਰਾ ਹਵਾਈ ਅੱਡੇ ਤੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੌਮਾਂਤਰੀ ਹਵਾਈ ਅੱਡੇ ਦਾ ਜਲਦ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਨਾਮਕਰਨ ਹੋਵੇਗਾ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਬਕਾਇਦਾ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਸਰਕਾਰ ਵੱਲੋਂ ਕਈ ਡੀਓ ਲੈਟਰ ਵੀ ਕੇਂਦਰੀ ਮੰਤਰੀ ਨੂੰ ਲਿਖੇ ਜਾ ਚੁੱਕੇ ਹਨ।
ਉਹਨਾਂ ਇਸ ਮੌਕੇ ਕੈਬਨਟ ਮੰਤਰੀ ਸੰਜੀਵ ਅਰੋੜਾ ਨੂੰ ਖਾਸ ਤੌਰ ਤੇ ਯਾਦ ਕਰਦਿਆਂ ਕਿਹਾ ਕਿ ਉਹਨਾਂ ਦਾ ਇਸ ਕੌਮਾਂਤਰੀ ਹਲਵਾਰਾ ਹਵਾਈ ਅੱਡਾ ਦੇ ਨਿਰਮਾਣ ਤੋਂ ਲੈ ਕੇ ਉਡਾਨਾਂ ਸ਼ੁਰੂ ਕਰਵਾਉਣ ਲਈ ਵੱਡਾ ਯੋਗਦਾਨ ਪਾਇਆ। ਕੇਂਦਰ ਸਰਕਾਰ ਨੇ ਉਹਨਾਂ ਤੇ ਝੂਠਾ ਮੁਕਦਮਾ ਦਰਜ ਕਰਕੇ ਜੇਲ ਵਿੱਚ ਅੰਦਰ ਦਿੱਤਾ ਹੈ। ਅੱਜ ਜੇ ਉਹ ਨਾਲ ਹੁੰਦੇ ਤਾਂ ਬਹੁਤ ਖੁਸ਼ੀ ਹੁੰਦੀ।
ਉਹਨਾਂ ਨਾਲ ਦਿੱਲੀ ਤੋਂ ਭਾਰਤੀ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਹੁੰਚਣ ਤੇ ਸਵਾਗਤ ਕੀਤਾ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਵੱਧ ਬਹੁਮਤ ਲੈ ਕੇ ਸੱਤਾ ਵਿੱਚ ਆਵੇਗੀ। ਉਹਨਾਂ ਕਿਹਾ ਕਿ ਉਹ ਦੋ ਦਿਨ ਦੇ ਦੌਰੇ ਤੇ ਹਨ। ਇਸ ਦੌਰੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸਮੇਤ ਸੀਨੀਅਰ ਲੀਡਰਸ਼ਿਪ ਨਾਲ ਚੋਣਾਂ ਨੂੰ ਲੈ ਕੇ ਕਈ ਮੀਟਿੰਗਾਂ ਰੱਖੀਆਂ ਗਈਆਂ ਹਨ।