ਸੁਖਦੇਵ ਸਿੰਘ, ਲੁਧਿਆਣਾ

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਸੂਬਾ ਜਥੇਬੰਦਕ ਕਮੇਟੀ ਦੇ ਜ਼ਿਲ੍ਹਾ ਲੁਧਿਆਣਾ ਦੇ ਚੋਣ ਇਜਲਾਸ ਦਿਗਵਿਜੇਪਾਲ ਸ਼ਰਮਾ ਦੀ ਅਗਵਾਈ 'ਚ ਸਫ਼ਲਤਾਪੂਰਵਕ ਕੀਤਾ ਗਿਆ। ਵੱਡੀ ਗਿਣਤੀ 'ਚ ਪਹੁੰਚੇ ਡੈਲੀਗੇਟ ਅਧਿਆਪਕਾਂ ਨੇ ਵਿੱਦਿਅਕ ਖੇਤਰ ਤੇ ਅਧਿਆਪਕ ਵਰਗ ਨੂੰ ਦਰਪੇਸ਼ ਸੰਕਟਾਂ ਬਾਰੇ ਗੰਭੀਰ ਵਿਚਾਰ ਚਰਚਾ ਤੋਂ ਉਪਰੰਤ ਜ਼ਿਲ੍ਹਾ ਪ੍ਰਧਾਨ ਲਈ ਹਰਦੇਵ ਸਿੰਘ ਮੁੱਲਾਂਪੁਰ, ਜ਼ਿਲ੍ਹਾ ਜਨਰਲ ਸਕੱਤਰ ਦਲਜੀਤ ਸਿੰਘ ਸਮਰਾਲਾ, ਜ਼ਿਲ੍ਹਾ ਵਿੱਤ ਸਕੱਤਰ ਮਨਜਿੰਦਰ ਸਿੰਘ ਚੀਮਾ, ਜ਼ਿਲ੍ਹਾ ਪ੍ਰੱਸ ਸਕੱਤਰ ਲਈ ਗੁਰਪ੍ਰੀਤ ਸਿੰਘ ਖੰਨਾ ਸਰਬਸੰਮਤੀ ਨਾਲ ਚੁਣੇ ਗਏ।

ਇਸ ਤੋਂ ਇਲਾਵਾ ਮਨਜੀਤ ਸਿੰਘ ਬੁਢੇਲ, ਹਰਜੀਤ ਸੁਧਾਰ, ਅਜਮੇਰ ਸਿੰਘ, ਦਰਸ਼ਨ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ ਡੇਹਲੋਂ, ਨਵਜੋਤ ਸ਼ਰਮਾ, ਲਾਲ ਸਿੰਘ ਕੁਤਬੇਵਾਲ, ਪਰਦੀਪ ਸਿੰਘ, ਗੁਰਬਚਨ ਸਿੰਘ, ਹਰਪਿੰਦਰ ਸ਼ਾਹੀ, ਰਾਜਿੰਦਰ ਸਿੰਘ, ਕੁਲਵੰਤ ਸਿੰਘ, ਰਾਜੇਸ਼ ਕੁਮਾਰ, ਸੰਜੇ ਪੁਰੀ, ਸਤਨਾਮ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਚੁਣੇ ਗਏ। ਇਜਲਾਸ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਦੇ ਨਾਂਅ 'ਤੇ ਲਾਗੂ ਕੀਤੀਆਂ ਜਾ ਰਹੀਆਂ ਸਿੱਖਿਆ ਦੇ ਵਪਾਰੀਕਰਨ ਤੇ ਨਿੱਜੀਕਰਨ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ। ਆਗੂਆਂ ਨੇ ਦੱਸਿਆ ਸੂਬਾ ਜਥੇਬੰਦਕ ਕਮੇਟੀ ਡੀਟੀਐੱਫ ਦੀ ਸੰਘਰਸ਼ ਲੀਹ ਸੰਵਿਧਾਨਕ ਸਿਧਾਂਤਾਂ 'ਤੇ ਪਹਿਰਾ ਦੇਣ ਦਾ ਝੰਡਾ ਬੁਲੰਦ ਰੱਖੇਗੀ। ਨਾਲ ਹੀ ਸਾਰੇ ਚੋਣ ਅਮਲ ਨੂੰ ਨੇਪਰੇ ਚਾੜ੍ਹ ਕੇ 24 ਨਵੰਬਰ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਸੂਬਾਈ ਇਜਲਾਸ ਕਰੇਗੀ।

ਇਸ ਮੌਕੇ ਬਲਵੀਰ ਜਲਾਜਣ, ਨਿਰਪਾਲ ਸਿੰਘ ਜਲਾਲਦੀਵਾਲ, ਦੀਦਾਰ ਸਿੰਘ ਮੁੱਦਕੀ, ਦੀਪ ਰਾਜਾ,ਅਮਨਦੀਪ ਸਿੰਘ ਦੱਧਾਹੂਰ, ਰਾਜਵੀਰ ਸਿੰਘ ਸਮਰਾਲਾ, ਦਵਿੰਦਰ ਸਿੰਘ ਸਿੱਧੂ, ਬਲਵਿੰਦਰ ਸਿੰਘ ਡੇਹਲੋਂ, ਹਰਜਿੰਦਰ ਸਿੰਘ, ਜੋਗਿੰਦਰ ਅਜ਼ਾਦ, ਚਰਨ ਸਿੰਘ ਨੂਰਪੁਰਾ, ਜਰਨੈਲ ਸਿੰਘ, ਰਾਮ ਸਿੰਘ ਨਸਰਾਲੀ, ਨਵਨੀਤ ਕੌਰ, ਸੰਦੀਪ ਕੌਰ ਆਦਿ ਹਾਜ਼ਰ ਸਨ।