ਐਕਟ 2026 ਬਣਾਉਣ ’ਤੇ ਹਠੂਰ ਵਾਸੀਆ ਨੇ ਸਰਕਾਰ ਦਾ ਕੀਤਾ ਧੰਨਵਾਦ
ਐਕਟ 2026 ਬਣਾਉਣ ਤੇ ਹਠੂਰ ਵਾਸੀਆ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
Publish Date: Sat, 25 Apr 2026 07:08 PM (IST)
Updated Date: Sun, 26 Apr 2026 04:14 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹਠੂਰ: ਪੰਜਾਬ ਸਰਕਾਰ ਵੱਲੋਂ ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਣਾਉਣ ਅਤੇ ਭਾਈ ਗੁਰਜੀਤ ਸਿੰਘ ਖਾਲਸਾ ਵੱਲੋਂ ਰੋਸ ਪ੍ਰਦਰਸਨ ਖਤਮ ਕਰਨ ਨੂੰ ਮੁੱਖ ਰੱਖਦਿਆ ਅੱਜ ਗੁਰਦੁਆਰਾ ਸ੍ਰੀ ਪਾਤਸਾਹੀ ਛੇਵੀਂ ਹਠੂਰ ਦੇ ਪ੍ਰਧਾਨ ਰਜਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਹਿਰੀਨ ਕੌਰ ਖਾਲਸਾ ਦੇ ਪਤੀ ਬਲਾਕ ਕੋਆਰਡੀਨੇਟਰ ਭਾਈ ਗੁਰਜੰਟ ਸਿੰਘ ਖਾਲਸਾ ਨੇ ਇਸ ਐਕਟ ਬਾਰੇ ਜਾਣੂ ਕਰਵਾਉਂਦਿਆ ਕਿਹਾ ਕਿ ਜੇਕਰ ਹੁਣ ਕੋਈ ਪਾਪੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਵਿਅਕਤੀ ਨੂੰ ਅਦਾਲਤ ਵੱਲੋਂ ਦਸ ਲੱਖ ਰੁਪਏ ਜੁਰਮਾਨਾ ਅਤੇ ਦਸ ਸਾਲਾਂ ਦੀ ਕੈਦ ਹੋਵੇਗੀ। ਇਸ ਐਕਟ ਨਾਲ ਹੁਣ ਪਾਪੀ ਵਿਅਕਤੀ ਘਿਨਾਉਣੀ ਹਰਕਤ ਤੋਂ ਗੁਰੇਜ ਕਰਨਗੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਸਾਡੇ ਦੇਸ ਨੂੰ ਆਜ਼ਾਦ ਹੋਇਆ 79 ਸਾਲ ਬੀਤੇ ਚੁੱਕੇ ਹਨ ਪਰ ਸਮੇਂ-ਸਮੇਂ ਦੀਆ ਸਰਕਾਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਨਹੀਂ ਬਣਾਇਆ ਅਤੇ ਪੰਜਾਬ ਦੀ ‘ਆਪ’ ਸਰਕਾਰ ਨੇ 2022 ਦੀਆਂ ਚੋਣਾਂ ਵਿਚ ਸੂਬਾ ਵਾਸੀਆ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿਚ ਆਪ ਦੀ ਸਰਕਾਰ ਬਣਦੀ ਹੈ ਤਾਂ ਅਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਣਾਵਾਂਗੇ ਜੋ ਅੱਜ ਪੰਜਾਬ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਇਸ ਮੌਕੇ ਹਠੂਰ ਵਾਸੀਆਂ ਨੇ ਬਲਾਕ ਕੋਆਰਡੀਨੇਟਰ ਭਾਈ ਗੁਰਜੰਟ ਸਿੰਘ ਖਾਲਸਾ ਨੂੰ ਸਿਰਪਾਓ ਦੇ ਕੇ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਆਮ-ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਭਾਈ ਤਰਸੇਮ ਸਿੰਘ ਖਾਲਸਾ, ਪ੍ਰਧਾਨ ਰਜਿੰਦਰ ਸਿੰਘ ਖਾਲਸਾ, ਖਜਾਨਚੀ ਗੁਰਮੇਲ ਸਿੰਘ, ਰਾਮ ਸਿੰਘ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ, ਕਮੇਟੀ ਮੈਂਬਰ ਪਰਮਿੰਦਰ ਸਿੰਘ, ਅਮਰ ਸਿੰਘ, ਇੰਦਰਜੀਤ ਸਿੰਘ ਕਾਲਾ, ਸੀਨੀਅਰ ਆਗੂ ਸੁਖਚੈਨ ਸਿੰਘ, ਪਲਵਿੰਦਰ ਸਿੰਘ, ਬਲਵੀਰ ਸਿੰਘ ਆੜ੍ਹਤੀਆਂ, ਤਰਲੋਕ ਸਿੰਘ ਹਠੂਰ, ਮੁਖਤਿਅਰ ਸਿੰਘ, ਛੋਟਾ ਸਿੰਘ, ਸੀਨੀਅਰ ਆਗੂ ਰਜਿੰਦਰ ਸਿੰਘ ਗਾਗਾ, ਪ੍ਰਧਾਨ ਕੁਲਦੀਪ ਸਿੰਘ ਗੋਗਾ, ਕਰਮਜੀਤ ਸਿੰਘ ਹਾਜ਼ਰ ਸਨ।