ਬਿੰਨੀ ਡੇਹਲੋਂ, ਡੇਹਲੋਂ/ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪਿਛਲੇ 21 ਦਿਨਾਂ ਤੋਂ ਅਡਾਨੀ ਦੀ ਖੁਸ਼ਕ ਬੰਦਰਗਾਹ 'ਤੇ ਲਾਏ ਪੱਕੇ ਧਰਨੇ ਦੌਰਾਨ ਅੱਜ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁਜੱਰਵਾਲ ਨੇ ਕਿਹਾ ਕਿ ਭਾਵੇਂ ਮੋਦੀ ਸਰਕਾਰ ਖੇਤੀ ਸਬੰਧੀ ਬਣਾਏ ਤਿੰਨੋਂ ਕਾਨੂੰਨਾਂ ਨੂੰ ਕਿਸਾਨ ਪੱਖੀ ਆਖ ਰਹੀ ਹੈ ਪਰ ਦੂਸਰੇ ਪਾਸੇ ਗ਼ਲਤੀਆਂ ਮੰਨ ਕੇ ਸੋਧਾਂ ਕਰਨ ਦੀ ਗੱਲ ਵੀ ਕਹਿ ਰਹੀ ਹੈ ਪਰ ਕਿਸਾਨਾਂ ਦੇ ਇੰਨੇ ਵਿਰੋਧ ਦੇ ਬਾਵਜੂਦ ਉਹ ਇੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਤਿਆਰ ਨਹੀਂ ਹੈ। ਉਨਾਂ ਕਿਹਾ ਕਿ ਕਿਸਾਨ ਆਪਣਾ ਦਿ੍ੜ ਇਰਾਦਾ ਲੈ ਕੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਬੈਠੇ ਹਨ ਜਦਕਿ ਹਰ ਹਾਲਤ ਵਿੱਚ ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਅੱਜ ਦੇ ਧਰਨੇ ਦੀ ਪ੍ਰਧਾਨਗੀ ਡਾ: ਜਸਵੀਰ ਕੌਰ, ਅਵਤਾਰ ਕੌਰ ਅਤੇ ਰਜਿੰਦਰ ਕੌਰ ਨੇ ਕੀਤੀ।

ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਜਗਤਾਰ ਸਿੰਘ ਚਕੋਹੀ ਅਤੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕੁਲਦੀਪ ਸਿੰਘ ਗਰੇਵਾਲ, ਸੁਖਦੇਵ ਸਿੰਘ, ਅਮਰਜੀਤ ਸਿੰਘ ਸ਼ਹਿਜਾਦ, ਚਰਨਜੀਤ ਸਿੰਘ ਹਿਮਾਂਯੁਪੁਰਾ, ਸ਼ਿੰਦਰ ਸਿੰਘ ਜਵੱਦੀ, ਅਮਰਜੀਤ ਸਿੰਘ, ਗੁਰਚਰਨ ਸਿੰਘ, ਮਲਕੀਤ ਸਿੰਘ, ਕਰਨੈਲ ਸਿੰਘ, ਅਮਰੀਕ ਸਿੰਘ, ਦਿੰਵੰਦਰ ਸਿੰਘ, ਭਗਵੰਤ ਸਿੰਘ, ਮਲਕੀਤ ਸਿੰਘ, ਚਤਰ ਸਿੰਘ, ਗੁਲਜਾਰ ਸਿੰਘ, ਹਰਜਿੰਦਰ ਸਿੰਘ, ਮੋਹਨ ਸਿੰਘ, ਮਾ: ਗੁਰਨਾਮ ਸਿੰਘ, ਹਰਦੇਵ ਸਿੰਘ, ਹਰਮਨਜੋਤ ਸਿੰਘ, ਅਵਤਾਰ ਸਿੰਘ, ਗਾਇਕ ਪਿ੍ਰੰਸ ਜੋਧਾਂ, ਗਾਇਕ ਮੀਤ ਡੇਹਲੋਂ ਹਾਜ਼ਰ ਸਨ।