ਸਿਹਤ ਵਿਭਾਗ ਨੇ ਮੈਡੀਕਲ ਅਫਸਰਾਂ ਨੂੰ ਦਿੱਤੀਆਂ ਤਰੱਕੀਆਂ
ਸਿਹਤ ਵਿਭਾਗ ਵੱਲੋਂ ਮੈਡੀਕਲ ਅਫਸਰਾਂ ਨੂੰ ਦਿੱਤੀਆਂ ਤਰੱਕੀਆਂ
Publish Date: Tue, 24 Mar 2026 10:41 PM (IST)
Updated Date: Wed, 25 Mar 2026 04:11 AM (IST)
ਡਾ. ਅਸੀਸ ਚਾਵਲਾ ਪਦ ਉਨਤ ਹੋਕੇ ਬਣੇ ਜ਼ਿਲ੍ਹਾ ਸਿਹਤ ਅਫਸਰ ਬਸੰਤ ਸਿੰਘ ਰੋੜੀਆਂ, ਪੰਜਾਬੀ ਜਾਗਰਣ, ਲੁਧਿਆਣਾ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਪਿਛਲੇ ਦਿਨੀਂ ਸੂਬੇ ਭਰ ਦੇ ਮੈਡੀਕਲ ਅਫਸਰਾਂ ਨੂੰ ਤਰੱਕੀਆਂ ਦੇ ਕੇ ਸੀਨੀਅਰ ਮੈਡੀਕਲ ਅਫਸਰ ਬਣਾਇਆ ਗਿਆ। ਜਿਸ ਤਹਿਤ ਜ਼ਿਲ੍ਹਾ ਸਰਕਾਰੀ ਹਸਪਤਾਲ ਦੇ ਟੀਬੀ ਵਿਭਾਗ ਦੇ ਮੁਖੀ ਅਤੇ ਜ਼ਿਲ੍ਹਾ ਟੀਬੀ ਅਫਸਰ ਡਾ. ਅਸੀਸ ਚਾਵਲਾ ਨੂੰ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸਿਹਤ ਅਫਸਰ ਨਿਯੁਕਤ ਕੀਤਾ ਗਿਆ ਹੈ। ‘ਪੰਜਾਬੀ ਜਾਗਰਣ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਡਾ. ਅਸੀਸ ਚਾਵਲਾ ਨੇ ਕਿਹਾ ਕਿ ਉਹ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਰੱਖ ਕੇ ਲੁਧਿਆਣਾ ’ਚ ਜ਼ਿਲ੍ਹਾ ਸਿਹਤ ਅਫਸਰ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਉਹ ਆਪਣੇ ਫਰਜ਼ਾਂ ਨੂੰ ਸਮਝਦੇ ਹੋਏ ਘਟੀਆ ਖਾਣ ਪੀਣ ਦਾ ਸਮਾਨ ਵੇਚਣ ਵਾਲਿਆਂ ਵਿਰੁੱਧ ਸਖਤੀ ਨਾਲ ਪੇਸ਼ ਆਉਣਗੇ ਤਾਂ ਕਿ ਲੋਕਾਂ ਨੂੰ ਉੱਚ ਪੱਧਰੀ ਪੌਸ਼ਟਿਕ ਅਤੇ ਸੰਤੁਲਿਤ ਆਹਾਰ ਬਾਜ਼ਾਰ ਵਿੱਚੋਂ ਅਸਾਨੀ ਨਾਲ ਮਿਲ ਸਕੇ।