- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਆਪਣੀਆਂ ਜਾਇਜ਼ ਵਿੱਤੀ ਤੇ ਸੇਵਾ ਸਬੰਧੀ ਮੰਗਾਂ ਦੇ ਹੱਲ ਲਈ ਕੀਤੀ ਮੁਕੰਮਲ ਹੜਤਾਲ ਨੂੰ ਲੈ ਕੇ ਹੈਲਥ ਸੈਂਟਰਾਂ ਦੇ ਬਾਹਰ ਪੋਸਟਰ ਲਿਖ ਕੇ ਲਗਾ ਦਿੱਤੇ ਗਏ ਹਨ ਕਿ ਲੋਕਾਂ ਵੱਲੋਂ ਚੁਣੀ ਗਈ ‘ਆਪ’ ਦੀ ਸਰਕਾਰ ਹੜਤਾਲ ਲਈ ਜਿੰਮੇਵਾਰ ਹੈ, ਜਿਸ ਨੇ ਮੁਲਾਜ਼ਮਾਂ ਨਾਲ ਵਾਅਦੇ ਕਰਕੇ ਪੂਰੇ ਨਹੀਂ ਕੀਤੇ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਸਿਹਤ ਵਿਭਾਗ 'ਚ ਸੇਵਾਵਾਂ ਨਿਭਾਅ ਰਹੇ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤਿੱਖਾ ਕਰਨ ਉਪਰੰਤ ਸੂਬਾ ਭਰ 'ਚ ਸਰਕਾਰੀ ਡਿਸਪੈਂਸਰੀਆਂ ਦਾ ਕੰਮ ਠੱਪ ਹੋ ਗਿਆ ਹੈ ਜਦਕਿ ਉਨ੍ਹਾਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਅੱਜ ਪੰਜਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ ,ਜਦਕਿ ਸਿਹਤ ਕਾਮਿਆਂ ਦੀ ਹੜਤਾਲ ਦਾ ਸਰਕਾਰ ਨੂੰ ਭਾਵੇਂ ਕੋਈ ਫਰਕ ਪਵੇ ਨਾ ਪਵੇ ਪਰ ਗਰੀਬ ਮਰੀਜ਼ਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਮਿਊਨਿਟੀ ਹੈਲਥ ਅਫਸਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਡਾ ਬਲਵੀਰ ਸਿੰਘ ਨੇ ‘ਪੰਜਾਬੀ ਜਾਗਰਣ’ ਟੀਮ ਨੂੰ ਦੱਸਿਆ ਕਿ ਪੰਜਾਬ ਦੇ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਨੇ ਮੰਗਾਂ ਨੂੰ ਲੈ ਕੇ ਅੱਜ ਤੋਂ ਨਿਰਦੇਸ਼ਕ ਸਿਹਤ ਸੇਵਾਵਾਂ ਪੰਜਾਬ ਚੰਡੀਗੜ੍ਹ ਦੇ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਜਦੋਂ ਤੱਕ ਮੰਗੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤਕ ਧਰਨਾ ਜਾਰੀ ਰਹੇਗਾ।
ਸੂਬੇ ਦੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਆਪਣੀਆਂ ਜਾਇਜ਼ ਵਿੱਤੀ ਤੇ ਸੇਵਾ ਸਬੰਧੀ ਮੰਗਾਂ ਦੇ ਹੱਲ ਲਈ ਕੀਤੀ ਮੁਕੰਮਲ ਹੜਤਾਲ ਨੂੰ ਲੈ ਕੇ ਹੈਲਥ ਸੈਂਟਰਾਂ ਦੇ ਬਾਹਰ ਪੋਸਟਰ ਲਿਖ ਕੇ ਲਗਾ ਦਿੱਤੇ ਗਏ ਹਨ ਕਿ ਲੋਕਾਂ ਵੱਲੋਂ ਚੁਣੀ ਗਈ ‘ਆਪ’ ਦੀ ਸਰਕਾਰ ਹੜਤਾਲ ਲਈ ਜਿੰਮੇਵਾਰ ਹੈ, ਜਿਸ ਨੇ ਮੁਲਾਜ਼ਮਾਂ ਨਾਲ ਵਾਅਦੇ ਕਰਕੇ ਪੂਰੇ ਨਹੀਂ ਕੀਤੇ। ਪੰਜਾਬ ਸਰਕਾਰ ਕਮਿਊਨਿਟੀ ਹੈਲਥ ਅਫਸਰਾਂ ਨੂੰ ਹਰਿਆਣਾ ਦੇ ਮੁਕਾਬਲੇ ਅੱਧਾ ਮਿਹਨਤਾਨਾ ਦੇ ਰਹੀ ਹੈ ਜਦਕਿ ਅਫਸਰਾਂ ਨੂੰ ਹਰੇਕ ਮਹੀਨੇ ਮਿਲਣ ਵਾਲਾ 5000 ਰੁਪੈ ਦਾ ਸਥਾਈ ਭੱਤਾ ਵੀ ਰੋਕਿਆ ਹੋਇਆ ਹੈ, ਜਿਸ ਕਾਰਨ ਮੁਲਾਜ਼ਮਾਂ ਅੰਦਰ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸੇ ਕਾਰਨ ਉਹ ਚੰਡੀਗੜ੍ਹ ਧਰਨੇ ਉਪਰ ਡਟ ਗਏ ਹਨ।