- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਸਵੇਰੇ ਕਰੀਬ ਸੱਤ ਵਜੇ ਅਮਨਦੀਪ ਆਪਣੀ ਧੀ ਰਮਨਦੀਪ ਕੌਰ ਨੂੰ ਸਕੂਲ ਬੱਸ ਵਿੱਚ ਬਿਠਾ ਰਹੀ ਸੀ, ਜਦਕਿ ਉਸ ਦਾ ਤਿੰਨ ਸਾਲਾ ਪੁੱਤਰ ਸਮਰਦੀਪ ਵੀ ਨਾਲ ਖੜ੍ਹਾ ਸੀ। ਇਸ ਦੌਰਾਨ ਸਮਰਦੀਪ ਬੱਸ ਦੇ ਅੱਗੇ ਵੱਲ ਚਲਾ ਗਿਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਇਹ ਯਕੀਨੀ ਬਣਾਏ ਬਿਨਾਂ ਕਿ ਬੱਸ ਦੇ ਅੱਗੇ ਕੋਈ ਬੱਚਾ ਤਾਂ ਨਹੀਂ, ਬੱਸ ਅੱਗੇ ਤੋਰ ਦਿੱਤੀ। ਨਤੀਜੇ ਵਜੋਂ ਮਾਸੂਮ ਬੱਸ ਹੇਠਾਂ ਆ ਗਿਆ ਅਤੇ ਬੱਸ ਦੇ ਅਗਲੇ ਅਤੇ ਪਿਛਲੇ ਦੋਵੇਂ ਟਾਇਰ ਉਸ ਦੇ ਉੱਪਰੋਂ ਲੰਘ ਗਏ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ: ਪਿੰਡ ਸ਼ਾਲੂ ਭੈਣੀ ਵਿੱਚ ਬੁੱਧਵਾਰ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਸਾਲਾ ਮਾਸੂਮ ਸਮਰਦੀਪ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਾ ਆਪਣੀ ਮਾਂ ਨਾਲ ਵੱਡੀ ਭੈਣ ਨੂੰ ਸਕੂਲ ਬੱਸ ਵਿੱਚ ਬਿਠਾਉਣ ਲਈ ਘਰ ਦੇ ਬਾਹਰ ਆਇਆ ਹੋਇਆ ਸੀ। ਹਾਦਸੇ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਅਤੇ ਪਰਿਵਾਰ ਵਿੱਚ ਮਾਤਮ ਛਾ ਗਿਆ।
ਜਾਣਕਾਰੀ ਅਨੁਸਾਰ ਸਵੇਰੇ ਕਰੀਬ ਸੱਤ ਵਜੇ ਅਮਨਦੀਪ ਆਪਣੀ ਧੀ ਰਮਨਦੀਪ ਕੌਰ ਨੂੰ ਸਕੂਲ ਬੱਸ ਵਿੱਚ ਬਿਠਾ ਰਹੀ ਸੀ, ਜਦਕਿ ਉਸ ਦਾ ਤਿੰਨ ਸਾਲਾ ਪੁੱਤਰ ਸਮਰਦੀਪ ਵੀ ਨਾਲ ਖੜ੍ਹਾ ਸੀ। ਇਸ ਦੌਰਾਨ ਸਮਰਦੀਪ ਬੱਸ ਦੇ ਅੱਗੇ ਵੱਲ ਚਲਾ ਗਿਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਇਹ ਯਕੀਨੀ ਬਣਾਏ ਬਿਨਾਂ ਕਿ ਬੱਸ ਦੇ ਅੱਗੇ ਕੋਈ ਬੱਚਾ ਤਾਂ ਨਹੀਂ, ਬੱਸ ਅੱਗੇ ਤੋਰ ਦਿੱਤੀ। ਨਤੀਜੇ ਵਜੋਂ ਮਾਸੂਮ ਬੱਸ ਹੇਠਾਂ ਆ ਗਿਆ ਅਤੇ ਬੱਸ ਦੇ ਅਗਲੇ ਅਤੇ ਪਿਛਲੇ ਦੋਵੇਂ ਟਾਇਰ ਉਸ ਦੇ ਉੱਪਰੋਂ ਲੰਘ ਗਏ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਡਰਾਈਵਰ ਬੱਸ ਲੈ ਕੇ ਮੌਕੇ ਤੋਂ ਫ਼ਰਾਰ ਹੋਣ ਲੱਗਾ, ਪਰ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੇ ਆਪਣੇ ਵਾਹਨਾਂ ਨਾਲ ਉਸ ਦਾ ਪਿੱਛਾ ਕੀਤਾ। ਕੁਝ ਦੂਰੀ 'ਤੇ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪ੍ਰਤੱਖਦਰਸ਼ੀਆਂ ਮੁਤਾਬਕ ਫੜੇ ਜਾਣ 'ਤੇ ਡਰਾਈਵਰ ਨੇ ਕਿਹਾ ਕਿ ਹਾਦਸੇ ਵਿੱਚ ਉਸ ਦੀ ਕੋਈ ਗਲਤੀ ਨਹੀਂ ਹੈ, ਜਿਸ ਕਾਰਨ ਮੌਕੇ 'ਤੇ ਮੌਜੂਦ ਲੋਕਾਂ ਵਿੱਚ ਹੋਰ ਰੋਸ ਫੈਲ ਗਿਆ। ਪੁਲਿਸ ਨੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਡਰਾਈਵਰ ਨੂੰ ਭੀੜ ਵਿਚੋਂ ਕੱਢ ਕੇ ਹਿਰਾਸਤ ਵਿੱਚ ਲੈ ਲਿਆ।
ਮ੍ਰਿਤਕ ਦੇ ਚਾਚਾ ਰਣਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਸਕੂਲ ਬੱਸ ਵਿੱਚ ਬੱਚਿਆਂ ਨੂੰ ਚੜ੍ਹਾਉਣ ਅਤੇ ਉਤਾਰਨ ਲਈ ਕੋਈ ਅਟੈਂਡੈਂਟ ਤਾਇਨਾਤ ਨਹੀਂ ਸੀ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਡਰਾਈਵਰ ਦੀ ਉਮਰ ਕਰੀਬ 19 ਸਾਲ ਹੈ। ਜਦੋਂ ਉਸ ਤੋਂ ਡਰਾਈਵਿੰਗ ਲਾਇਸੈਂਸ ਮੰਗਿਆ ਗਿਆ ਤਾਂ ਉਸ ਨੇ ਕਿਹਾ ਕਿ ਲਾਇਸੈਂਸ ਦੀ ਫੋਟੋ ਉਸ ਦੇ ਮੋਬਾਈਲ ਵਿੱਚ ਹੈ, ਪਰ ਮੋਬਾਈਲ ਟੁੱਟ ਜਾਣ ਕਾਰਨ ਉਹ ਦਿਖਾ ਨਹੀਂ ਸਕਿਆ।
ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਡਰਾਈਵਰ ਕੋਲ ਵੈਲਿਡ ਲਾਇਸੈਂਸ ਸੀ ਜਾਂ ਨਹੀਂ ਅਤੇ ਸਕੂਲ ਪ੍ਰਬੰਧਨ ਵੱਲੋਂ ਸਕੂਲ ਬੱਸਾਂ ਲਈ ਲਾਜ਼ਮੀ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਗਈ ਸੀ ਜਾਂ ਨਹੀਂ। ਇਹ ਦਰਦਨਾਕ ਹਾਦਸਾ ਇੱਕ ਵਾਰ ਫਿਰ ਸਕੂਲੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਲਾਪਰਵਾਹੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਗਿਆ ਹੈ।