ਰੂਹ ਕੰਬਾਊ ਘਟਨਾ : ਖੇਤਾਂ ’ਚ ਪਤੰਗ ਲੁੱਟਣ ਵੜੇ ਬੱਚੇ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ, ਅੱਖ ਹੋਈ ਡੈਮੇਜ; PGI ਰੈਫਰ
ਮੌਕੇ ’ਤੇ ਮੌਜੂਦ ਬੱਚੇ ਦੇ ਵੱਡੇ ਭਰਾ ਨੇ ਘਟਨਾ ਦੀ ਜਾਣਕਾਰੀ ਆਪਣੇ ਪਿਤਾ ਨੂੰ ਦਿੱਤੀ, ਜਿਸ ਦੇ ਬਾਅਦ ਬੜੀ ਮੁਸ਼ਕਲ ਨਾਲ ਪਿਤਾ ਨੇ ਬੱਚੇ ਨੂੰ ਕੁੱਤਿਆਂ ਤੋਂ ਬਚਾਇਆ, ਜਿਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਵੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ। ਇਸ ਤੋਂ ਬਾਅਦ ਉਸ ਨੂੰ ਉਥੇ ਦੇ ਡਾਕਟਰਾਂ ਨੇ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ।
Publish Date: Wed, 10 Dec 2025 11:58 AM (IST)
Updated Date: Wed, 10 Dec 2025 12:12 PM (IST)
ਜ.ਸ, ਲੁਧਿਆਣਾ : ਮੁੱਲਾਂਪੁਰ ਦਾਖਾ ਦੇ ਪਿੰਡ ਜਾਂਘਪੁਰ ’ਚ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇਥੇ ਖੇਤਾਂ ’ਚ ਪਤੰਗ ਚੁੱਕਣ ਗਏ 8 ਸਾਲਾ ਬੱਚੇ ਹੈਪੀ ਨੂੰ ਆਵਾਰਾ ਕੁੱਤਿਆਂ ਨੇ ਆਪਣਾ ਸ਼ਿਕਾਰ ਬਣਾ ਲਿਆ। ਮੌਕੇ ’ਤੇ ਮੌਜੂਦ ਬੱਚੇ ਦੇ ਵੱਡੇ ਭਰਾ ਨੇ ਘਟਨਾ ਦੀ ਜਾਣਕਾਰੀ ਆਪਣੇ ਪਿਤਾ ਨੂੰ ਦਿੱਤੀ, ਜਿਸ ਦੇ ਬਾਅਦ ਬੜੀ ਮੁਸ਼ਕਲ ਨਾਲ ਪਿਤਾ ਨੇ ਬੱਚੇ ਨੂੰ ਕੁੱਤਿਆਂ ਤੋਂ ਬਚਾਇਆ, ਜਿਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਵੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ। ਇਸ ਤੋਂ ਬਾਅਦ ਉਸ ਨੂੰ ਉਥੇ ਦੇ ਡਾਕਟਰਾਂ ਨੇ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ।
ਡਾਕਟਰਾਂ ਨੇ ਦੱਸਿਆ ਕੁੱਤਿਆਂ ਨੇ ਬੱਚੇ ਦੇ ਸਿਰ, ਚਿਹਰੇ ਤੇ ਅੱਖ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ ਹੈ, ਜਿਸ ਦੇ ਚੱਲਦੇ ਉਸ ਦੀ ਖੱਬੀ ਅੱਖ ਡੈਮੇਜ ਹੋ ਗਈ। ਜ਼ਖ਼ਮੀ ਬੱਚੇ ਹੈਪੀ ਦੇ ਪਿਤਾ ਸ਼ਾਰਦਾ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦਾ ਹੈ। ਉਸ ਦੇ ਦੋ ਪਰਿਵਾਰ ’ਚ ਇਕ ਧੀ ਤੇ ਦੋ ਪੁੱਤਰ ਹਨ। ਹੈਪੀ ਉਸ ਦਾ ਸਭ ਤੋਂ ਛੋਟਾ ਪੁੱਤਰ ਹੈ। ਜੋ ਮੰਗਲਵਾਰ ਸ਼ਾਮ ਨੂੰ ਆਪਣੇ ਭਰਾ ਤੇ ਪਿੰਡ ਦੇ ਹੋਰ ਬੱਚਿਆਂ ਨਾਲ ਖੇਤਾਂ ’ਚ ਪਤੰਗ ਫੜਨ ਗਿਆ ਸੀ, ਜਿਥੇ ਕੁੱਤਿਆਂ ਦੇ ਇਕ ਝੁੰਡ ਨੇ ਉਸ ਨੂੰ ਘੇਰ ਕੇ ਬੁਰੀ ਤਰ੍ਹਾਂ ਨੋਚ ਦਿੱਤਾ।