- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ’ਚ ਚਾਰ ਅਗਸਤ ਤੱਕ ਹਲਕੀ ਤੋਂ ਆਮ ਬਾਰਿਸ਼ ਹੋ ਸਕਦੀ ਹੈ, ਜਦਕਿ ਦੂਜੇ ਜ਼ਿਲ੍ਹਿਆਂ ’ਚ ਧੁੱਪ ਖਿੜੇਗੀ ਤੇ ਹੁਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। 10 ਅਗਸਤ ਤੋਂ ਬਾਅਦ ਤੋਂ ਮੌਨਸੂਨ ਦੇ ਦੁਬਾਰਾ ਸਰਗਰਮ ਹੋਣ ਦੀ ਸੰਭਾਵਨ ਹੈ।

ਜਾਸ, ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸ਼ਨਿਚਰਵਾਰ ਨੂੰ ਬਾਰਿਸ਼ ਹੋਈ। ਪਠਾਨਕੋਟ ’ਚ 30.4 ਮਿਲੀਮੀਟਰ ਤੇ ਗੁਰਦਾਸਪੁਰ ’ਚ 23.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦਕਿ ਅੰਮ੍ਰਿਤਸਰ ’ਚ 3.5 ਮਿਲੀਮੀਟਰ, ਜਲੰਧਰ ਤੇ ਕਪੂਰਥਲਾ ’ਚ 0.5 ਮਿਲੀਮੀਟਰ ਬਾਰਿਸ਼ ਹੋਈ। ਪੰਜਾਬ ਦੇ ਹੋਰ ਜ਼ਿਲ੍ਹਿਆਂ ’ਚ ਕਿਤੇ-ਕਿਤੇ ਬੱਦਲ ਛਾਏ ਰਹੇ ਤੇ ਕਿਤੇ ਬੂੰਦਾਬਾਂਦੀ ਹੋਈ। ਦਿਨ ’ਚ ਗਰਮੀ ਤੇ ਹੁਮਸ ਹਾਵੀ ਰਹੀ, ਜਿਸ ਨਾਲ ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 34 ਤੋਂ 35 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ, ਜੋ ਕਿ ਸ਼ੁੱਕਰਵਾਰ ਦੀ ਤੁਲਨਾ ’ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵੱਧ ਸੀ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ’ਚ ਚਾਰ ਅਗਸਤ ਤੱਕ ਹਲਕੀ ਤੋਂ ਆਮ ਬਾਰਿਸ਼ ਹੋ ਸਕਦੀ ਹੈ, ਜਦਕਿ ਦੂਜੇ ਜ਼ਿਲ੍ਹਿਆਂ ’ਚ ਧੁੱਪ ਖਿੜੇਗੀ ਤੇ ਹੁਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। 10 ਅਗਸਤ ਤੋਂ ਬਾਅਦ ਤੋਂ ਮੌਨਸੂਨ ਦੇ ਦੁਬਾਰਾ ਸਰਗਰਮ ਹੋਣ ਦੀ ਸੰਭਾਵਨ ਹੈ।