- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਧ ਤੋਂ ਵੱਧ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਮੰਗਲਵਾਰ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਾਸ, ਲੁਧਿਆਣਾ : ਪੰਜਾਬ ’ਚ ਸੋਮਵਾਰ ਨੂੰ ਜਲੰਧਰ, ਅੰਮ੍ਰਿਤਸਰ ਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ’ਚ ਤੇਜ਼ ਬਾਰਿਸ਼ ਹੋਈ। ਸਭ ਤੋਂ ਵੱਧ ਬਾਰਿਸ਼ ਅੰਮ੍ਰਿਤਸਰ ’ਚ 53.0 ਤੇ ਬਠਿੰਡਾ ’ਚ 33.0 ਮਿਲੀਮੀਟਰ ਦਰਜ ਹੋਈ। ਬਠਿੰਡਾ ’ਚ ਸੋਮਵਾਰ ਸਵੇਰੇ ਬਾਰਿਸ਼ ਦੀ ਫੁਹਾਰ ਵਿਚਾਲੇ ਧੁੰਦ ਜਿਹਾ ਨਜ਼ਾਰਾ ਦੇਖਣ ਨੂੰ ਮਿਲਿਆ। ਪਠਾਨਕੋਟ, ਰੋਪੜ, ਲੁਧਿਆਣਾ ਤੇ ਪਟਿਆਲਾ ’ਚ ਵੀ ਬਾਰਿਸ਼ ਹੋਈ। ਬਾਰਿਸ਼ ਤੋਂ ਬਾਅਦ ਜ਼ਿਆਦਾਤਰ ਜ਼ਿਲ੍ਹਿਆਂ ’ਚ ਤਾਪਮਾਨ ’ਚ ਵੀ ਗਿਰਾਵਟ ਦਰਜ ਕੀਤੀ ਗਈ। ਵੱਧ ਤੋਂ ਵੱਧ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਮੰਗਲਵਾਰ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।