ਹੈਰੋਇਨ ਦਾ ਨਸ਼ਾ ਕਰ ਰਿਹਾ ਮੁਲਜ਼ਮ ਗ੍ਰਿਫਤਾਰ
ਹੈਰੋਇਨ ਦਾ ਨਸ਼ਾ ਕਰ ਰਿਹਾ ਮੁਲਜ਼ਮ ਗ੍ਰਿਫਤਾਰ
Publish Date: Mon, 24 Nov 2025 08:52 PM (IST)
Updated Date: Mon, 24 Nov 2025 08:52 PM (IST)
ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ ਮਿਹਰਬਾਨ ਪੁਲਿਸ ਨੇ ਨਸ਼ਾਖੋਰੀ ਦੇ ਦੋਸ਼ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪਿੰਡ ਮੱਤੇਵਾੜਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਦੇ ਬਿਆਨ ਉੱਪਰ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸ਼ਿਕਾਇਤ ਕਰਤਾ ਸਬ ਇੰਸਪੈਕਟਰ ਪਰਮਜੀਤ ਸਿੰਘ ਮੁਤਾਬਕ ਸਥਾਨਕ ਮੱਤੇਵਾੜਾ ਚੌਂਕ ਵਿੱਚ ਰੂਟੀਨ ਗਸ਼ਤ ਡਿਊਟੀ ਦੌਰਾਨ ਉਨ੍ਹਾਂ ਨੂੰ ਗੁਪਤ ਰੂਪ ਨਾਲ ਜਾਣਕਾਰੀ ਮਿਲੀ ਕਿ ਮੱਤੇਵਾੜਾ ਚੌਂਕ ਤੋਂ ਰਾਹੋਂ ਵੱਲ ਜਾਂਦੇ ਜੰਗਲ ਦੀ ਪੁਲੀ ਕੋਲ ਬੈਠ ਕੇ ਕੋਈ ਵਿਅਕਤੀ ਨਸ਼ੇ ਦਾ ਸੇਵਨ ਕਰ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ਤੇ ਪੁਲਿਸ ਪਾਰਟੀ ਨੇ ਮੌਕੇ ਤੇ ਰੇਡ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਹਿਰਾਸਤ ਵਿੱਚ ਲਏ ਗਏ ਮੁਲਜ਼ਮ ਦੀ ਪਛਾਣ ਪਿੰਡ ਮੱਤੇਵਾੜਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ।