ਜੀਐੱਨਕੇਸੀਡਬਲਯੂ ’ਚ ਹੋਲੀ ਦਾ ਤਿਉਹਾਰ ਮਨਾਇਆ
ਜੀਐਨਕੇਸੀਡਬਲਯੂ ਵਿਖੇ ਹੋਲੀ ਦਾ ਤਿਉਹਾਰ ਮਨਾਇਆ
Publish Date: Tue, 03 Mar 2026 06:40 PM (IST)
Updated Date: Wed, 04 Mar 2026 04:06 AM (IST)
ਫੋਟੋ ਨੰਬਰ-3 ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਵਿਖੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੇ ਸਹਿਯੋਗ ਨਾਲ ਰੰਗਾਂ ਦਾ ਤਿਉਹਾਰ ਹੋਲੀ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਭਾਰਤ ਦਾ ਸਭ ਤੋਂ ਰੰਗੀਨ ਅਤੇ ਜੀਵੰਤ ਤਿਉਹਾਰ ਹੋਲੀ ਕਾਲਜ ਵਿੱਚ ਰੰਗਾਂ ਦੇ ਛਿੱਟੇ ਨਾਲ ਮਨਾਇਆ ਗਿਆ। ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੇ ਵੀ ਹੋਲੀ ਖੇਡ ਕੇ ਇੱਕ-ਦੂਜੇ ਨੂੰ ਰੰਗ ਚੜ੍ਹਾ ਕੇ ਤਿਉਹਾਰ ਮਨਾਇਆ। ਕਾਲਜ ਕੈਂਪਸ ਵਿੱਚ ਸਵੈ-ਸਹਾਇਤਾ ਗਰੁੱਪਾਂ ਵੱਲੋਂ ਕਈ ਸਟਾਲ ਲਗਾਏ ਗਏ ਸਨ। ਵਿਦਿਆਰਥੀਆਂ ਵੱਲੋਂ ਇਸ ਤਿਉਹਾਰ ਨੂੰ ਮਨਾਉਂਦੇ ਹੋਏ ਮਾਹੌਲ ਮੌਜ-ਮਸਤੀ ਨਾਲ ਭਰਿਆ ਹੋਇਆ ਸੀ। ਕਾਲਜ ਗਵਰਨਿੰਗ ਬਾਡੀ ਦੇ ਜਨਰਲ ਸਕੱਤਰ ਇੰਜੀ. ਗੁਰਵਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ.ਮਨੀਤਾ ਕਾਹਲੋਂ ਨੇ ਇਸ ਆਸ ਨਾਲ ਅਜਿਹੇ ਤਿਉਹਾਰਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਕਿ ਆਉਣ ਵਾਲਾ ਸਾਲ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਜੀਵਨ ’ਚ ਵੀ ਖੁਸ਼ੀਆਂ ਲੈ ਕੇ ਆਵੇ।