- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਜੇ ਪਾਸੇ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ ਹਨ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਹਾਲਾਂਕਿ ਦਰੇਸੀ ਮੈਦਾਨ ਤੱਕ ਪਹੁੰਚਣ ਵਾਲੇ ਰਸਤਿਆਂ ਸਬੰਧੀ ਟ੍ਰੈਫਿਕ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਨਕਸ਼ਾ ਜਾਰੀ ਨਹੀਂ ਕੀਤਾ ਗਿਆ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ਪੁੱਜ ਰਹੇ ਹਨ, ਜਿੰਨਾਂ ਦੀ ਆਮਦ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਸ਼ਾਹ ਦੁਸਹਿਰੇ ਦੇ ਮੌਕੇ ’ਤੇ ਲੁਧਿਆਣਾ ਦੇ ਦਰੇਸੀ ਦੁਸਹਿਰਾ ਮੈਦਾਨ ਵਿੱਚ ਰਾਵਣ ਦਾ ਪੁਤਲਾ ਫੂਕਣ ਪਹੁੰਚਣਗੇ। ਉਨ੍ਹਾਂ ਦੇ ਦੌਰੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਇਸ ਦੌਰਾਨ ਚਿੱਟੇ ਖ਼ਿਲਾਫ਼ ਪ੍ਰਤੀਕਾਤਮਕ ਤੌਰ ’ਤੇ ਪੁਤਲਾ ਫੂਕਣ ਦੀ ਵੀ ਤਿਆਰੀ ਹੈ। ਪੁਲਿਸ ਅਧਿਕਾਰੀਆਂ ਨੇ ਮੈਦਾਨ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਅਮਿਤ ਸ਼ਾਹ ਦੇ ਸਵਾਗਤ ਨੂੰ ਲੈ ਕੇ ਉਤਸ਼ਾਹ ਹੈ।
ਦੂਜੇ ਪਾਸੇ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ ਹਨ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਹਾਲਾਂਕਿ ਦਰੇਸੀ ਮੈਦਾਨ ਤੱਕ ਪਹੁੰਚਣ ਵਾਲੇ ਰਸਤਿਆਂ ਸਬੰਧੀ ਟ੍ਰੈਫਿਕ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਨਕਸ਼ਾ ਜਾਰੀ ਨਹੀਂ ਕੀਤਾ ਗਿਆ ਹੈ।
ਸ਼ਾਹ 4.30 ਵਜੇ ਪੀਏਯੂ ਵਿਖੇ ਪੁੱਜਣਗੇ, ਜਿੱਥੇ ਪੁੱਜ ਕੇ ਸਭ ਤੋਂ ਪਹਿਲਾਂ ਉਹ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ, ਉਸ ਤੋਂ ਬਾਅਦ ਉਹ ਦਰੇਸੀ ਮੈਦਾਨ ਵਿਖੇ ਪੁੱਜਣਗੇ।