ਆਨਰ ਕਿਲਿੰਗ: ਭੈਣ ਦੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ, ਹਾਦਸਾ ਦਿਖਾਉਣ ਲਈ ਨਹਿਰ ਕੋਲ ਸੁੱਟੀ ਲਾਸ਼; ਮੁੱਖ ਮੁਲਜ਼ਮ ਗ੍ਰਿਫ਼ਤਾਰ
14 ਅਤੇ 15 ਮਈ ਦੀ ਦਰਮਿਆਨੀ ਰਾਤ ਓਂਕਾਰ ਲੜਕੀ ਨੂੰ ਲੈ ਕੇ ਨਾਨਕਪੁਰ ਜਗੇੜਾ ਵੱਲ ਜਾ ਰਿਹਾ ਸੀ। ਇਸ ਦੌਰਾਨ ਲੜਕੀ ਦੇ ਭਰਾ ਗੁਰਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਦੋਵਾਂ ਦਾ ਪਿੱਛਾ ਕਰਕੇ ਓਂਕਾਰ ਨੂੰ ਘੇਰ ਲਿਆ ਅਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਬਾਅਦ ਵਿੱਚ ਮੁਲਜ਼ਮਾਂ ਨੇ ਲਾਸ਼ ਨੂੰ ਸੜਕ ਕਿਨਾਰੇ ਸੁੱਟ ਕੇ ਮਾਮਲੇ ਨੂੰ ਹਾਦਸਾ ਦਿਖਾਉਣ ਦੀ ਕੋਸ਼ਿਸ਼ ਕੀਤੀ।
Publish Date: Sun, 17 May 2026 10:22 AM (IST)
Updated Date: Sun, 17 May 2026 10:26 AM (IST)
ਸੰਤੋਸ਼ ਕੁਮਾਰ ਸਿੰਗਲਾ, ਪੰਜਾਬੀ ਜਾਗਰਣ, ਮਲੌਦ : ਖੰਨਾ ਦੇ ਮਲੌਦ ਇਲਾਕੇ ਵਿੱਚ ਆਨਰ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਡ ਘੁੰਗਰਾਣਾ ਵਾਸੀ 35 ਸਾਲਾ ਓਂਕਾਰ ਸਿੰਘ ਵਜੋਂ ਹੋਈ ਹੈ। ਮਲੌਦ ਥਾਣਾ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਕਤਲ ਦੀ ਗੁੱਥੀ ਸੁਲਝਾਉਂਦਿਆਂ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਚਾਰ ਹੋਰ ਮੁਲਜ਼ਮ ਫਰਾਰ ਹਨ।
ਪੁਲਿਸ ਨੂੰ 15 ਮਈ ਨੂੰ ਪਿੰਡ ਨਾਨਕਪੁਰ ਜਗੇੜਾ ਨੇੜੇ ਨਹਿਰ ਪੁਲ ਕੋਲ ਇਕ ਨੌਜਵਾਨ ਦੀ ਲਾਸ਼ ਮਿਲੀ ਸੀ। ਲਾਸ਼ ਦੇ ਕੋਲ ਇਕ ਐਕਟਿਵਾ ਵੀ ਖੜ੍ਹੀ ਸੀ। ਡੀਐੱਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਓਂਕਾਰ ਦੇ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ। 14 ਅਤੇ 15 ਮਈ ਦੀ ਦਰਮਿਆਨੀ ਰਾਤ ਓਂਕਾਰ ਲੜਕੀ ਨੂੰ ਲੈ ਕੇ ਨਾਨਕਪੁਰ ਜਗੇੜਾ ਵੱਲ ਜਾ ਰਿਹਾ ਸੀ। ਇਸ ਦੌਰਾਨ ਲੜਕੀ ਦੇ ਭਰਾ ਗੁਰਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਦੋਵਾਂ ਦਾ ਪਿੱਛਾ ਕਰਕੇ ਓਂਕਾਰ ਨੂੰ ਘੇਰ ਲਿਆ ਅਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਬਾਅਦ ਵਿੱਚ ਮੁਲਜ਼ਮਾਂ ਨੇ ਲਾਸ਼ ਨੂੰ ਸੜਕ ਕਿਨਾਰੇ ਸੁੱਟ ਕੇ ਮਾਮਲੇ ਨੂੰ ਹਾਦਸਾ ਦਿਖਾਉਣ ਦੀ ਕੋਸ਼ਿਸ਼ ਕੀਤੀ।