- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਸ਼ਹਿਰ ਦੇ ਆਲੇ-ਦੁਆਲੇ ਦੇ ਪਿੰਡਾਂ ਤੋਂ ਸਾਗ ਲਿਆ ਕੇ ਲੁਧਿਆਣਾ ਦੇ ਵੱਖ-ਵੱਖ ਮੁਹੱਲਿਆਂ ਵਿੱਚ ਵੇਚਣ ਦਾ ਕੰਮ ਕਰਦਾ ਸੀ। ਵੀਰਵਾਰ ਤੜਕੇ ਵੀ ਉਹ ਆਪਣੇ ਮੋਟਰਸਾਈਕਲ ’ਤੇ ਸਾਗ ਲੈ ਕੇ ਸ਼ਹਿਰ ਦੇ ਕਿਦਵਈ ਨਗਰ, ਇਸਲਾਮਗੰਜ ਅਤੇ ਈਸਾ ਨਗਰੀ ਇਲਾਕੇ ਵਿੱਚ ਵੇਚਣ ਲਈ ਆਇਆ ਹੋਇਆ ਸੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਲੁਧਿਆਣਾ ਦੇ ਈਸਾ ਨਗਰੀ ਚੌਕ ਵਿੱਚ ਵੀਰਵਾਰ ਤੜਕੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਸਾਗ ਵੇਚਣ ਆਏ ਇੱਕ ਅਧੇੜ ਉਮਰ ਦੇ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਤੇਜ਼ ਰਫ਼ਤਾਰ ਹੋਂਡਾ ਕਾਰ ਨੇ ਸਾਗ ਵੇਚਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਪਿੱਛਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਸੜਕ ’ਤੇ ਜਾ ਡਿੱਗਿਆ ਅਤੇ ਕਾਰ ਉਸ ਨੂੰ ਬੁਰੀ ਤਰ੍ਹਾਂ ਦਰੜਦੀ ਹੋਈ ਲੰਘ ਗਈ। ਕਾਰ ਦੀ ਲਪੇਟ ਵਿੱਚ ਆਉਣ ਕਾਰਨ ਦੋ ਹੋਰ ਵਿਅਕਤੀ ਵੀ ਹੀ ਫੱਟੜ ਹੋ ਗਏ। ਹਾਦਸੇ ਵਿੱਚ ਭਿਆਨਕ ਹਾਦਸੇ ਦੇ ਦੌਰਾਨ ਸਾਗ ਵੇਚਣ ਆਏ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਪੂਰੀ ਘਟਨਾ ਦੀਆਂ ਤਸਵੀਰਾਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ।
ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਸ਼ਹਿਰ ਦੇ ਆਲੇ-ਦੁਆਲੇ ਦੇ ਪਿੰਡਾਂ ਤੋਂ ਸਾਗ ਲਿਆ ਕੇ ਲੁਧਿਆਣਾ ਦੇ ਵੱਖ-ਵੱਖ ਮੁਹੱਲਿਆਂ ਵਿੱਚ ਵੇਚਣ ਦਾ ਕੰਮ ਕਰਦਾ ਸੀ। ਵੀਰਵਾਰ ਤੜਕੇ ਵੀ ਉਹ ਆਪਣੇ ਮੋਟਰਸਾਈਕਲ ’ਤੇ ਸਾਗ ਲੈ ਕੇ ਸ਼ਹਿਰ ਦੇ ਕਿਦਵਈ ਨਗਰ, ਇਸਲਾਮਗੰਜ ਅਤੇ ਈਸਾ ਨਗਰੀ ਇਲਾਕੇ ਵਿੱਚ ਵੇਚਣ ਲਈ ਆਇਆ ਹੋਇਆ ਸੀ। ਜਦੋਂ ਉਹ ਈਸਾ ਨਗਰੀ ਚੌਕ ਵਿੱਚ ਪਹੁੰਚਿਆ ਤਾਂ ਪਿੱਛਿਓਂ ਆ ਰਹੀ ਤੇਜ਼ ਰਫ਼ਤਾਰ ਹੋਂਡਾ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਉਹ ਸੜਕ ’ਤੇ ਡਿੱਗ ਪਿਆ ਅਤੇ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਗੰਭੀਰ ਰੂਪ ਵਿੱਚ ਕੁਚਲਿਆ ਗਿਆ। ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜਿਕ ਕਾਰਕੁਨ ਰਮੇਸ਼ ਬਾਂਗੜ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਣ ’ਤੇ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਹਾਦਸੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਉੱਧਰ, ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਰਾਹੀਂ ਹਾਦਸੇ ਦੇ ਹਾਲਾਤ ਅਤੇ ਕਾਰ ਦੀ ਪਛਾਣ ਸਬੰਧੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।
ਅੱਗੇ ਜਾ ਕੇ ਤਿੰਨ ਹੋਰ ਸਕੂਟਰਾਂ ਨੂੰ ਮਾਰੀ ਟੱਕਰ, ਖੰਬੇ ਵਿੱਚ ਵੱਜ ਕੇ ਰੁਕੀ ਕਾਰ
ਕਾਰ ਇਸ ਕਦਰ ਬੇਕਾਬੂ ਸੀ ਕਿ ਥੋੜੀ ਦੂਰੀ ਤੇ ਜਾ ਕੇ ਉਸਨੇ ਉਥੋਂ ਲੰਘ ਰਹੇ ਤਿੰਨ ਹੋਰ ਸਕੂਟਰਾਂ ਨੂੰ ਟੱਕਰ ਮਾਰ ਦਿੱਤੀ। ਸਕੂਟਰਾਂ ਤੇ ਸਵਾਰ ਔਰਤਾਂ ਅਤੇ ਕੁਝ ਨੌਜਵਾਨ ਬੁਰੀ ਤਰ੍ਹਾਂ ਜਮੀਨ ਤੇ ਡਿੱਗ ਪਏ। ਮੌਕੇ ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।