ਪੰਜਾਬ 'ਚ ਭਿਆਨਕ ਹਾਦਸਾ, ਟਰਾਲੀ ਨਾਲ ਟਕਰਾਇਆ ਤੇਜ਼ ਰਫ਼ਤਾਰ ਮੋਟਰ ਸਾਈਕਲ; 3 ਨੌਜਵਾਨਾਂ ਦੀ ਮੌਤ
ਲੁਧਿਆਣਾ-ਬਠਿੰਡਾ ਹਾਈਵੇਅ ਤੋਂ ਬੋਪਾਰਾਏ ਕਲਾਂ ਲਿੰਕ ਰੋਡ ’ਤੇ ਸ਼ਨੀਵਾਰ ਦੇਰ ਸ਼ਾਮ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਬਾਈਕ ਸਵਾਰ ਤਿੰਨੇ ਨੌਜਵਾਨ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟਕਰਾਏ, ਜਿਸ ਕਾਰਨ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਨੌਜਵਾਨਾਂ ਨੇ ਐਤਵਾਰ ਸਵੇਰੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਹਿਲਾਂ (ਗਹਿਲ) ਦੇ ਪਰਵਿੰਦਰ ਸਿੰਘ (21), ਅੰਮ੍ਰਿਤਪਾਲ ਸਿੰਘ (21) ਆਕਾਸ਼ਦੀਪ ਸਿੰਘ (20) ਵਜੋਂ ਕੋਈ ਹੈ।
Publish Date: Sun, 07 Dec 2025 01:34 PM (IST)
Updated Date: Sun, 07 Dec 2025 02:04 PM (IST)
ਅਮਰਜੀਤ ਸਿੰਘ ਅਕਾਲਗੜ੍ਹ, ਪੰਜਾਬੀ ਜਾਗਰਣ, ਗੁਰੂਸਰ ਸੁਧਾਰ : ਲੁਧਿਆਣਾ-ਬਠਿੰਡਾ ਹਾਈਵੇਅ ਤੋਂ ਬੋਪਾਰਾਏ ਕਲਾਂ ਲਿੰਕ ਰੋਡ ’ਤੇ ਸ਼ਨੀਵਾਰ ਦੇਰ ਸ਼ਾਮ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਬਾਈਕ ਸਵਾਰ ਤਿੰਨੇ ਨੌਜਵਾਨ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟਕਰਾਏ, ਜਿਸ ਕਾਰਨ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਨੌਜਵਾਨਾਂ ਨੇ ਐਤਵਾਰ ਸਵੇਰੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਹਿਲਾਂ (ਗਹਿਲ) ਦੇ ਪਰਵਿੰਦਰ ਸਿੰਘ (21), ਅੰਮ੍ਰਿਤਪਾਲ ਸਿੰਘ (21) ਆਕਾਸ਼ਦੀਪ ਸਿੰਘ (20) ਵਜੋਂ ਕੋਈ ਹੈ।
ਹਾਦਸੇ ਦਾ ਕਾਰਨ ਅਧਿਕਾਰਤ ਤੌਰ ’ਤੇ ਹਨ੍ਹੇਰਾ ਅਤੇ ਟਰੈਕਟਰ-ਟਰਾਲੀ ਦਾ ਪਿੱਛੇ ਵੱਲ ਵਧਿਆ ਹੋਇਆ ਹਿੱਸਾ ਦੱਸਿਆ ਜਾ ਰਿਹਾ ਹੈ। ਬਾਈਕ ਸਵਾਰ ਨੌਜਵਾਨਾਂ ਨੂੰ ਹਨ੍ਹੇਰੇ ਵਿੱਚ ਟਰਾਲੀ ਦਿਖਾਈ ਨਹੀਂ ਦਿੱਤੀ ਅਤੇ ਉਹ ਤੇਜ਼ ਰਫ਼ਤਾਰ ਨਾਲ ਆ ਕੇ ਟਰਾਲੀ ਨਾਲ ਟਕਰਾ ਗਏ। ਪਰਵਿੰਦਰ ਸਿੰਘ ਦੀ ਲਾਸ਼ ਹਾਦਸੇ ਵਾਲੀ ਥਾਂ ਤੋਂ ਕੁਝ ਦੂਰ ਕਣਕ ਦੇ ਖੇਤ ਵਿੱਚ ਮਿਲੀ ਸੀ। ਉਸ ਦੇ ਪਰਸ ਵਿੱਚੋਂ ਆਧਾਰ ਕਾਰਡ ਮਿਲਣ ਤੋਂ ਬਾਅਦ ਪਛਾਣ ਹੋਈ। ਗੰਭੀਰ ਜ਼ਖ਼ਮੀ ਆਕਾਸ਼ਦੀਪ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਸੁਧਾਰ ਲਿਜਾਇਆ ਗਿਆ, ਜਿੱਥੇ ਹਾਲਤ ਨਾਜ਼ੁਕ ਵੇਖ ਕੇ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਦੋਵਾਂ ਨੇ ਐਤਵਾਰ ਸਵੇਰੇ ਆਖ਼ਰੀ ਸਾਹ ਲਏ।
ਪਿੰਡ ਗਹਿਲਾਂ ਦੇ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਿੰਨੋ ਨੌਜਵਾਨ ਪਿੰਡ ਬੋਪਾਰਾਏ ਕਲਾਂ ਵਿਆਹ ਤੋਂ ਵਾਪਸ ਆ ਰਹੇ ਸਨ ਜਦ ਇਹ ਦਰਦਨਾਕ ਹਾਦਸਾ ਵਾਪਰਿਆ। ਓਹਨਾ ਦੱਸਿਆ ਕਿ ਪਰਵਿੰਦਰ ਸਿੰਘ ਥੋੜ੍ਹੇ ਦਿਨਾਂ ਬਾਅਦ ਆਪਣੀ ਭੈਣ ਕੋਲ ਕੈਨੇਡਾ ਜਾ ਰਿਹਾ ਸੀ ਅਤੇ ਉਸ ਦੇ ਵੀਜ਼ੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਸਨ। ਆਕਾਸ਼ਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਹੁਣ ਉਸ ਦੀ ਭੈਣ ਇਕੱਲੀ ਰਹਿ ਗਈ ਹੈ। ਅੰਮ੍ਰਿਤਪਾਲ ਸਿੰਘ ਆਪਣੇ ਪਿੱਛੇ ਇੱਕ ਭਰਾ ਤੇ ਦੋ ਭੈਣਾਂ ਛੱਡ ਗਿਆ ਹੈ।
ਸੁਧਾਰ ਥਾਣੇ ਦੇ ਐਸਐਚਓ ਗੁਰਦੀਪ ਸਿੰਘ ਨੇ ਦੱਸਿਆ ਕਿ ਟਰੈਕਟਰ ਚਾਲਕ ਸਤਨਾਮ ਸਿੰਘ ਵਾਸੀ ਖੰਡੂਰਲ ਵਿਰੁੱਧ ਮੁਕਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਏਐਸਆਈ ਗੁਰਨਾਮ ਸਿੰਘ ਨੂੰ ਸੌਂਪੀ ਗਈ ਹੈ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ਭੇਜੀਆਂ ਗਈਆਂ ਹਨ।