ਲਾਡੋਵਾਲ ਨੇੜੇ ਵਾਪਰਿਆ ਭਿਆਨਕ ਹਾਦਸਾ, ਦੋ ਨਾਬਾਲਗ ਕੁੜੀਆਂ ਸਣੇ 5 ਦੀ ਮੌਤ; ਜਗਰਾਓਂ ਦੇ ਸਨ 3 ਮੁੰਡੇ
ਤੇਜ਼ ਰਫਤਾਰੀ ਦੇ ਪੰਜ ਮਾਸੂਮ ਜਾਨਾਂ ਲੈ ਲਈਆਂ। ਲੁਧਿਆਣਾ ਦੇ ਲਾਡੋਵਾਲ ਦੇ ਲਾਗੇ ਵਾਪਰੇ ਇੱਕ ਭਿਆਨਕ ਹਾਦਸੇ ਦੇ ਦੌਰਾਨ ਦੋ ਲੜਕੀਆਂ ਤੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਪੰਜੇ ਵਰਨਾ ਕਾਰ ਵਿੱਚ ਸਵਾਰ ਹੋ ਕੇ ਸਾਊਥ ਸਿਟੀ ਤੋਂ ਲਾਡੋਵਾਲ ਵੱਲ ਜਾ ਰਹੇ ਸਨ।
Publish Date: Mon, 08 Dec 2025 10:56 AM (IST)
Updated Date: Mon, 08 Dec 2025 10:58 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਤੇਜ਼ ਰਫਤਾਰੀ ਦੇ ਪੰਜ ਮਾਸੂਮ ਜਾਨਾਂ ਲੈ ਲਈਆਂ। ਲੁਧਿਆਣਾ ਦੇ ਲਾਡੋਵਾਲ ਦੇ ਲਾਗੇ ਵਾਪਰੇ ਇੱਕ ਭਿਆਨਕ ਹਾਦਸੇ ਦੇ ਦੌਰਾਨ ਦੋ ਲੜਕੀਆਂ ਤੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਪੰਜੇ ਵਰਨਾ ਕਾਰ ਵਿੱਚ ਸਵਾਰ ਹੋ ਕੇ ਸਾਊਥ ਸਿਟੀ ਤੋਂ ਲਾਡੋਵਾਲ ਵੱਲ ਜਾ ਰਹੇ ਸਨ।
ਕਾਰ ਦੀ ਗਤੀ ਬਹੁਤ ਜ਼ਿਆਦਾ ਤੇਜ਼ ਹੋਣ ਕਾਰਣ ਟੋਲ ਪਲਾਜ਼ਾ ਦੇ ਕੋਲ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ। ਤੇਜ਼ ਰਫਤਾਰ ਵਰਨਾਕਾਰ ਡਿਵਾਈਡਰ ਨਾਲ ਟਕਰਾ ਗਈ। ਹਾਦਸਾ ਇਸ ਕਦਰ ਭਿਆਨਕ ਸੀ ਕਿ ਪੰਜਾਂ ਦੀ ਥਾਂ ਤੇ ਹੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਐਂਬੂਲੈਂਸ ਲਾਸ਼ਾਂ ਨੂੰ ਲੁਧਿਆਣਾ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ। ਥਾਣਾ ਲਾਡੋਵਾਲ ਦੀ ਪੁਲਿਸ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਵਿੱਚ ਜੁਟ ਗਈ ਹੈ। ਪੜਤਾਲ ਦੇ ਦੌਰਾਨ ਮਰਨ ਵਾਲਿਆਂ ਦੀ ਸ਼ਨਾਖਤ ਹੋ ਗਈ ਹੈ। ਨੌਜਵਾਨਾਂ ਦੀ ਪਛਾਣ ਸਿਮਰਨ, ਸਤਪਾਲ ਅਤੇ ਵੀਰੂ ਵਜੋਂ ਹੋਈ ਹੈ, ਜਦੋਂ ਕਿ ਹਾਦਸੇ ਦਾ ਸ਼ਿਕਾਰ ਹੋਈਆਂ ਦੋਵੇਂ ਲੜਕੀਆਂ ਨਬਾਲਗ ਸਨ।