ਭਿਆਨਕ ਸੜਕ ਹਾਦਸਾ: ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ
ਜਗਰਾਉਂ ’ਚ ਅੱਜ ਸਵੇਰੇ ਲੁਧਿਆਣਾ ਫਿਰੋਜ਼ਪੁਰ ਮੁੱਖ ਮਾਰਗ ’ਤੇ ਕੋਠੇ ਬੱਗੂ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਮੁਕੰਦ ਜੀ ਦੇ ਗ੍ਰੰਥੀ ਸਿੰਘ ਅਤੇ ਮੁਨੀਮ ਰਾਮ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਕੋਠੇ ਬੱਗੂ ਤੋਂ ਜਾ ਰਹੇ ਸਨ।
Publish Date: Fri, 17 Apr 2026 11:50 AM (IST)
Updated Date: Fri, 17 Apr 2026 11:56 AM (IST)
ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਉਂ। ਜਗਰਾਉਂ ’ਚ ਅੱਜ ਸਵੇਰੇ ਲੁਧਿਆਣਾ ਫਿਰੋਜ਼ਪੁਰ ਮੁੱਖ ਮਾਰਗ ’ਤੇ ਕੋਠੇ ਬੱਗੂ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਮੁਕੰਦ ਜੀ ਦੇ ਗ੍ਰੰਥੀ ਸਿੰਘ ਅਤੇ ਮੁਨੀਮ ਰਾਮ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਕੋਠੇ ਬੱਗੂ ਤੋਂ ਜਾ ਰਹੇ ਸਨ।
ਇਸੇ ਦੌਰਾਨ ਇੱਕ ਤੇਜ਼ ਰਫਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਰਾਮ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਜ਼ਖ਼ਮੀ ਹਾਲਤ ਵਿੱਚ ਉਹਨਾਂ ਦੀ ਪਤਨੀ ਨੂੰ ਜਗਰਾਉਂ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ।