ਭਿਆਨਕ ਸੜਕ ਹਦਸਾ: ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਮਾਰੀ ਫੇਟ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦਾ ਮਾਹੌਲ ਬਣ ਗਿਆ। ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਥਰੀਕੇ ਦੇ ਰਹਿਣ ਵਾਲੇ ਮੁੰਨਸ਼ੀ ਪੁੱਤਰ ਨਾਜ਼ਰ ਮੁਹੰਮਦ ਨੇ ਦੱਸਿਆ ਕਿ ਉਸ ਦਾ ਪੁੱਤਰ ਸਾਬਰ ਅਲੀ ਇੱਕ ਢਾਬੇ ’ਤੇ ਕੰਮ ਕਰਨ ਵਾਲੇ ਲੜਕੇ ਅਰਜਨ ਨਾਲ ਟੀਵੀਐੱਸ ਸਕੂਟਰੀ ’ਤੇ ਸਵਾਰ ਹੋ ਕੇ ਢਾਬੇ ਤੋਂ ਸੂਆ ਰੋਡ ਵੱਲ ਜਾ ਰਿਹਾ ਸੀ।
Publish Date: Mon, 10 Aug 2026 11:31 AM (IST)
Updated Date: Mon, 10 Aug 2026 11:35 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਥਰੀਕੇ ਦੇ ਸੂਆ ਰੋਡ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਨੇ ਇੱਕ ਪਰਿਵਾਰ ਨੂੰ ਡੂੰਘੇ ਸਦਮੇ ’ਚ ਪਾ ਦਿੱਤਾ ਹੈ। ਟੀ.ਵੀ.ਐੱਸ. ਸਕੂਟਰੀ ’ਤੇ ਸਵਾਰ ਹੋ ਕੇ ਕੰਮ ਵਾਪਸ ਆ ਰਹੇ ਨੌਜਵਾਨ ਨੂੰ ਪਿੱਛੋਂ ਆਏ ਤੇਜ਼ ਰਫ਼ਤਾਰ ਟਰੱਕ ਨੇ ਆਪਣੀ ਲਪੇਟ ’ਚ ਲੈ ਲਿਆ।
ਹਾਦਸਾ ਇੰਨਾ ਭਿਆਨਕ ਸੀ ਕਿ ਸਕੂਟਰੀ ਸਵਾਰ ਸਾਬਰ ਅਲੀ ਟਰੱਕ ਦੇ ਥੱਲੇ ਆ ਗਿਆ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦਾ ਮਾਹੌਲ ਬਣ ਗਿਆ। ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਥਰੀਕੇ ਦੇ ਰਹਿਣ ਵਾਲੇ ਮੁੰਨਸ਼ੀ ਪੁੱਤਰ ਨਾਜ਼ਰ ਮੁਹੰਮਦ ਨੇ ਦੱਸਿਆ ਕਿ ਉਸ ਦਾ ਪੁੱਤਰ ਸਾਬਰ ਅਲੀ ਇੱਕ ਢਾਬੇ ’ਤੇ ਕੰਮ ਕਰਨ ਵਾਲੇ ਲੜਕੇ ਅਰਜਨ ਨਾਲ ਟੀਵੀਐੱਸ ਸਕੂਟਰੀ ’ਤੇ ਸਵਾਰ ਹੋ ਕੇ ਢਾਬੇ ਤੋਂ ਸੂਆ ਰੋਡ ਵੱਲ ਜਾ ਰਿਹਾ ਸੀ।
ਇਸੇ ਦੌਰਾਨ ਪਿੱਛੋਂ ਆ ਰਹੇ ਮੈਕਸ ਟਰੱਕ ਦੇ ਚਾਲਕ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਮਾੜੀ ਕੰਬੋਕੇ, ਜ਼ਿਲ੍ਹਾ ਤਰਨਤਾਰਨ ਨੇ ਕਥਿਤ ਤੌਰ ’ਤੇ ਟਰੱਕ ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦੇ ਹੋਏ ਸਕੂਟਰੀ ਨੂੰ ਫੇਟ ਮਾਰ ਦਿੱਤੀ। ਟੱਕਰ ਤੋਂ ਬਾਅਦ ਸਾਬਰ ਅਲੀ ਟਰੱਕ ਦੇ ਹੇਠਾਂ ਆ ਗਿਆ। ਹਾਦਸੇ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਥਾਣਾ ਸਦਰ ਦੀ ਪੁਲਿਸ ਨੇ ਮੁਦਈ ਦੇ ਬਿਆਨ ਦੇ ਆਧਾਰ ’ਤੇ ਟਰੱਕ ਚਾਲਕ ਹਰਮਨਪ੍ਰੀਤ ਸਿੰਘ ਖ਼ਿਲਾਫ਼ ਧਾਰਾ 281 ਅਤੇ 106 ਬੀਐੱਨਐੱਸ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।