ਕਿਸ਼ੋਰੀਆਂ ਲਈ ਐੱਚਪੀਵੀ ਟੀਕਾ ਸੁਰੱਖਿਅਤ ਤੇ ਪ੍ਰਭਾਵਸ਼ਾਲੀ : ਡਾ. ਰਮਨਦੀਪ ਕੌਰ
ਕਿਸ਼ੋਰੀਆਂ ਲਈ ਐਚਪੀਵੀ ਟੀਕਾ ਸੁਰੱਖਿਅਤ ਤੇ ਪ੍ਰਭਾਵਸ਼ਾਲੀ- ਡਾ. ਰਮਨਦੀਪ ਕੌਰ
Publish Date: Thu, 19 Mar 2026 07:08 PM (IST)
Updated Date: Fri, 20 Mar 2026 04:13 AM (IST)

ਫੋਟੋ ਨੰਬਰ- 22 ਬਸੰਤ ਸਿੰਘ ਰੋੜੀਆਂ, ਪੰਜਾਬੀ ਜਾਗਰਣ ਲੁਧਿਆਣਾ : ਸਿਵਲ ਸਰਜਨ ਡਾ.ਰਮਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਕਿਸ਼ੋਰੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ 90 ਦਿਨਾਂ ਦਾ ਹਿਊਮਨ ਪੈਪੀਲੋਮਾ ਵਾਇਰਸ (ਐੱਚਪੀਵੀ) ਟੀਕਾਕਰਨ ਅਭਿਆਨ ਤਹਿਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲੀ ਇੱਕ ਗੰਭੀਰ ਬਿਮਾਰੀ ਹੈ ਜਿਸ ਤੋਂ ਸਮੇਂ ਸਿਰ ਟੀਕਾਕਰਨ ਅਤੇ ਜਾਗਰੂਕਤਾ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐਚਪੀਵੀ ਟੀਕਾ ਸੁਰੱਖਿਅਤ ਅਤੇ ਬਹੁਤ ਪ੍ਰਭਾਵਸ਼ਾਲੀ ਹੈ ਇਸ ਲਈ ਮਾਪਿਆਂ ਨੂੰ ਅੱਗੇ ਆ ਕੇ ਆਪਣੀਆਂ 14 ਤੋਂ 15 ਸਾਲ ਦੀ ਉਮਰ ਦੀਆਂ ਧੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਦੌਰਾਨ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿੱਚ ਉਨ੍ਹਾਂ ਨੂੰ ਇਸ ਖਤਰਨਾਕ ਬਿਮਾਰੀ ਤੋਂ ਬਚਾਇਆ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਐਚਪੀਵੀ ਟੀਕਾਕਰਨ ਬਿਲਕੁਲ ਮੁਫ਼ਤ ਉਪਲੱਬਧ ਹੈ। ਇਸ ਸਬੰਧੀ ਅੱਜ ਡਾਕਟਰ ਗੁਰਪ੍ਰੀਤ ਸਿੰਘ ਅਤੇ ਮਾਸ ਮੀਡੀਆ ਟੀਮ ਵੱਲੋ ਸਮਿਟਰੀ ਰੋਡ ਵਿਖੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੂੰ ਐੱਚਪੀਵੀ ਟੀਕਾਕਰਨ ਮੁਹਿੰਮ ਸਬੰਧੀ ਜਾਗਰੂਕ ਕੀਤਾ ਗਿਆ।