- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਆਹ ਤੋਂ ਲਗਭਗ ਤਿੰਨ ਮਹੀਨੇ ਬਾਅਦ ਹੀ ਸੋਨੀ ਨੇ ਆਪਣੀ ਮਾਂ ਨੂੰ ਫ਼ੋਨ ਕਰਕੇ ਦੱਸਿਆ ਸੀ ਕਿ ਉਸ ਦਾ ਪਤੀ ਸੰਦੀਪ ਅਤੇ ਸੱਸ ਸੁਮਨ ਕੌਰ ਉਸ ਨੂੰ ਬਹੁਤ ਤੰਗ-ਪਰੇਸ਼ਾਨ ਕਰਦੇ ਹਨ। ਉਸ ਦੀ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਉਸ ’ਤੇ ਚੋਰੀ ਕਰਨ ਦੇ ਝੂਠੇ ਦੋਸ਼ ਲਗਾਏ ਜਾਂਦੇ ਹਨ।

ਥਾਣਾ ਡਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਮ੍ਰਿਤਕਾ ਦੀ ਮਾਂ ਚੰਦਾ ਦੇਵੀ ਨੇ ਦੱਸਿਆ ਕਿ ਉਸ ਦੀ 26 ਸਾਲਾ ਧੀ ਸੋਨੀ ਦਾ ਵਿਆਹ ਕਰੀਬ ਪੰਜ ਮਹੀਨੇ ਪਹਿਲਾਂ ਢਿੱਲੋਂ ਨਗਰ ਦੇ ਰਹਿਣ ਵਾਲੇ ਸੰਦੀਪ ਨਾਲ ਹੋਇਆ ਸੀ।
ਵਿਆਹ ਤੋਂ ਲਗਭਗ ਤਿੰਨ ਮਹੀਨੇ ਬਾਅਦ ਹੀ ਸੋਨੀ ਨੇ ਆਪਣੀ ਮਾਂ ਨੂੰ ਫ਼ੋਨ ਕਰਕੇ ਦੱਸਿਆ ਸੀ ਕਿ ਉਸ ਦਾ ਪਤੀ ਸੰਦੀਪ ਅਤੇ ਸੱਸ ਸੁਮਨ ਕੌਰ ਉਸ ਨੂੰ ਬਹੁਤ ਤੰਗ-ਪਰੇਸ਼ਾਨ ਕਰਦੇ ਹਨ। ਉਸ ਦੀ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਉਸ ’ਤੇ ਚੋਰੀ ਕਰਨ ਦੇ ਝੂਠੇ ਦੋਸ਼ ਲਗਾਏ ਜਾਂਦੇ ਹਨ।
ਇਸ ’ਤੇ ਚੰਦਾ ਦੇਵੀ ਨੇ ਆਪਣੀ ਧੀ ਨੂੰ ਹੀ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ ਕਿ ਉਹ ਸਬਰ ਨਾਲ ਕੰਮ ਲਵੇ ਅਤੇ ਘਰ ਦੀਆਂ ਗੱਲਾਂ ਨੂੰ ਸੰਭਾਲਣ ਦੀ ਕੋਸ਼ਿਸ਼ ਕਰੇ। ਪਰਿਵਾਰ ਨੂੰ ਉਮੀਦ ਸੀ ਕਿ ਸਮਾਂ ਬੀਤਣ ਨਾਲ ਹਾਲਾਤ ਸੁਧਰ ਜਾਣਗੇ ਪਰ ਮਾਂ ਦੇ ਬਿਆਨਾਂ ਮੁਤਾਬਕ ਸੋਨੀ ਦੀਆਂ ਮੁਸ਼ਕਲਾਂ ਘਟਣ ਦੀ ਬਜਾਏ ਵਧਦੀਆਂ ਗਈਆਂ।
ਚੰਦਾ ਦੇਵੀ ਨੇ ਦੱਸਿਆ ਕਿ ਸੰਦੀਪ ਅਤੇ ਉਸ ਦੀ ਮਾਂ ਸੁਮਨ ਕੌਰ ਨੇ ਸੋਨੀ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਅਤੇ ਉਸ ਨੂੰ ਤਾਹਨੇ-ਮਿਹਣੇ ਮਾਰੇ। ਇਸ ਤੋਂ ਬਾਅਦ ਸੋਨੀ ਨੇ ਕਥਿਤ ਤੌਰ ’ਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਹੋ ਕੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਘਟਨਾ ਤੋਂ ਬਾਅਦ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ।
ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਮ੍ਰਿਤਕਾ ਦੀ ਮਾਂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਪਤੀ ਸੰਦੀਪ ਅਤੇ ਸੱਸ ਸੁਮਨ ਕੌਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 108 ਅਤੇ 3(5) ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮਾਮਲੇ ਵਿੱਚ ਨਾਮਜ਼ਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।