ਦਾਜ ਲਈ ਵਿਆਹੁਤਾ ਨੂੰ ਤੰਗ ਕਰਨ ਵਾਲਾ ਪਤੀ ਨਾਮਜ਼ਦ
ਦਾਜ ਲਈ ਵਿਆਹੁਤਾ ਨੂੰ ਤੰਗ ਕਰਨ ਵਾਲਾ ਪਤੀ ਨਾਮਜ਼ਦ
Publish Date: Wed, 08 Apr 2026 09:44 PM (IST)
Updated Date: Thu, 09 Apr 2026 04:12 AM (IST)
ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਦਾਜ ਦੇ ਲਾਲਚ ’ਚ ਵਿਆਹੁਤਾ ਨੂੰ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ ਕਰਨ ਵਾਲੇ ਮੁਲਜ਼ਮ ਪਤੀ ਖ਼ਿਲਾਫ਼ ਥਾਣਾ ਵੂਮੈਨ ਸੈੱਲ ਦੀ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਪਿੰਡ ਬਾੜੇਵਾਲ ਵਾਸੀ ਪ੍ਰੀਤੀ ਦੇ ਬਿਆਨ ਉੱਪਰ ਉਸ ਦੇ ਪਤੀ ਆਕਾਸ਼ ਰਠੌਰ ਵਾਸੀ ਬਾੜੇਵਾਲ ਅਵਾਣਾ ਖ਼ਿਲਾਫ਼ ਦਰਜ ਕੀਤਾ ਹੈ। ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਪ੍ਰੀਤੀ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 6 ਸਾਲ ਪਹਿਲਾਂ ਆਕਾਸ਼ ਰਾਠੌਰ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਹੀ ਮੁਲਜ਼ਮ ਉਸ ਉੱਪਰ ਹੋਰ ਦਾਜ ਲਿਆਉਣ ਲਈ ਮਾਨਸਿਕ ਤੇ ਸਰੀਰਕ ਤਸ਼ੱਦਦ ਕਰਨ ਲੱਗ ਗਿਆ। ਕਈ ਵਾਰ ਪਰਿਵਾਰਕ ਰਾਜੀਨਾਮੇ ਹੋਣ ਦੇ ਬਾਵਜੂਦ ਉਸ ਦਾ ਪਤੀ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਇਆ ਤਾਂ ਇਹ ਮਾਮਲਾ ਥਾਣਾ ਵੂਮੈਨ ਸੈੱਲ ਦੀ ਪੁਲਿਸ ਦੇ ਧਿਆਨ ’ਚ ਲਿਆਂਦਾ ਗਿਆ। ਜਿਸ ਤੋਂ ਬਾਅਦ ਦਾਜ ਦੇ ਲਾਲਚ ’ਚ ਵਿਆਹੁਤਾ ਪ੍ਰੀਤੀ ਨੂੰ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ ਕਰਨ ਵਾਲੇ ਮੁਲਜ਼ਮ ਪਤੀ ਆਕਾਸ਼ ਰਾਠੌਰ ਖ਼ਿਲਾਫ਼ ਥਾਣਾ ਵੂਮੈਨ ਸੈੱਲ ਦੀ ਪੁਲਿਸ ਵੱਲੋਂ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।