ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਪਤੀ ਤੋਂ ਖਫਾ ਹੋ ਕੇ ਬੱਚਿਆਂ ਸਮੇਤ ਪੇਕੇ ਗਈ ਪਤਨੀ ਦੀ ਗ਼ੈਰ ਹਾਜ਼ਰੀ 'ਚ ਵਿਅਕਤੀ ਨੇ ਆਪਣੇ ਕਮਰੇ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਸਾਵਣ ਵਿਹਾਰ ਕਾਲੋਨੀ ਦੇ ਵਾਸੀ ਜਸਵੀਰ ਸਿੰਘ(57) ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਟਸਮਾਰਟਮ ਲਈ ਭੇਜ ਦਿੱਤਾ। ਇਸ ਮਾਮਲੇ 'ਚ ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਜਸਵੀਰ ਸਿਘ ਸ਼ਰਾਬ ਪੀਣ ਦਾ ਆਦੀ ਸੀ ਤੇ ਸ਼ਰਾਬੀ ਹਾਲਤ 'ਚ ਉਹ ਉਸ ਨਾਲ ਕੁੱਟਮਾਰ ਵੀ ਕਰਦਾ ਸੀ। ਜਸਵੀਰ ਅਕਸਰ ਖੁਦਕੁਸ਼ੀ ਕਰ ਲੈਣ ਦੀਆਂ ਧਮਕੀਆਂ ਵੀ ਦੇ ਰਿਹਾ ਸੀ।

ਦੋ ਦਿਨ ਪਹਿਲਾਂ ਜਸਵੀਰ ਦੀ ਪਤਨੀ ਆਪਣੇ ਬੱਚਿਆਂ ਸਮੇਤ ਪੇਕਿਆਂ ਘਰ ਗੁਰਦਾਸਪੁਰ ਚਲੀ ਗਈ ਸੀ। ਡਰਾਈਵਿੰਗ ਦਾ ਕੰਮ ਕਰਨ ਵਾਲੇ ਜਸਵੀਰ ਨੇ ਰਾਤ ਡੇਢ ਵਜੇ ਦੇ ਕਰੀਬ ਆਪਣੇ ਦੋਸਤ ਸੁਰਜੀਤ ਨੂੰ ਫੋਨ 'ਤੇ ਸੂਚਨਾ ਦਿੱਤੀ ਕਿ ਉਹ ਖੁਦਕੁਸ਼ੀ ਕਰਨ ਵਾਲਾ ਹੈ। ਸੁਰਜੀਤ ਜਿਸ ਤਰ੍ਹਾਂ ਹੀ ਉਸ ਦੇ ਘਰ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਤੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

Posted By: Amita Verma