ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਬੀਤੇ ਦਿਨ ਕਾਂਗਰਸ ਪਾਰਟੀ ਵੱਲੋਂ ਮਲੌਦ ਵਿਖੇ ਕੱਢੀ ਗਈ ਤਿਰੰਗਾ ਝੰਡਾ ਯਾਤਰਾ ਸਬੰਧੀ ਸ਼ਾਮਲ ਹੋਏ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੇ ਹਰ ਇਕ ਪੋ੍ਗਰਾਮ ਨੂੰ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ 'ਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਸਹਾਇਤਾ ਨਾਲ ਪੂਰੇ ਜੋਸ਼ ਨਾਲ ਪੂਰਾ ਕਰਨਗੇ। ਉਨ੍ਹਾਂ ਕਿਹਾ ਵਿਰੋਧੀ ਸਰਕਾਰ ਹੋਣ ਦੇ ਬਾਵਜੂਦ ਵੀ ਉਹ ਆਪਣੀ ਗਤੀਵਿਧੀਆਂ ਨੂੰ ਤੇਜ਼ ਰੱਖਦੇ ਹੋਏ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਤੇ ਗਲਤ ਨੀਤੀਆਂ ਖਿਲਾਫ਼ ਸੰਘਰਸ਼ ਕਰਦੇ ਹੋਏ ਹਰ ਇੱਕ ਪਾਰਟੀ ਵਰਕਰ ਨਾਲ ਖੜ੍ਹੇ ਰਹਿਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਕੇ ਕੰਮ ਕਰਨਗੇ। ਉਨ੍ਹਾਂ ਦੱਸਿਆ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਦਿਨਾਂ 'ਚ ਬਲਾਕ ਮਲੌਦ ਦੇ ਸੀਨੀਅਰ ਆਗੂਆਂ ਤੇ ਯੂਥ ਆਗੂਆਂ ਦੀ ਮਜ਼ਬੂਤ ਟੀਮ ਤਿਆਰ ਕਰਕੇ ਕੰਮ ਕੀਤਾ ਜਾਵੇਗਾ।