- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਧਿਕਾਰੀ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਜੂਨੀਅਰ ਇੰਜੀਨੀਅਰ, ਰੈਗੂਲੇਟਰੀ ਦਫ਼ਤਰ, ਮੁੱਖ ਪ੍ਰਸ਼ਾਸਨ ਗਲਾਡਾ, ਲੁਧਿਆਣਾ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਸਾਹਮਣੇ ਆਇਆ ਕਿ ਪਿੰਡ ਹੁਸਨਪੁਰਾ ਵਿੱਚ ਕਰੀਬ 2.5 ਏਕੜ ਜ਼ਮੀਨ ’ਤੇ ਅਣਅਧਿਕਾਰਤ ਕਲੋਨੀ ਕੱਟੀ ਗਈ ਹੈ, ਜੋ ਸਰਕਾਰੀ ਨਿਯਮਾਂ ਅਤੇ ਹੁਕਮਾਂ ਦੀ ਉਲੰਘਣਾ ਹੈ।

ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ। ਮਹਾਨਗਰ ਵਿੱਚ ਨਾਜਾਇਜ਼ ਕਲੋਨੀਆਂ ਕੱਟਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਤਹਿਤ ਪਿੰਡ ਹੁਸਨਪੁਰਾ ਵਿਖੇ ਕਰੀਬ ਢਾਈ ਏਕੜ ਰਕਬੇ ਵਿੱਚ ਕਥਿਤ ਤੌਰ ’ਤੇ ਅਣਅਧਿਕਾਰਤ ਕਲੋਨੀ ਕੱਟਣ ਦੇ ਮਾਮਲੇ ਵਿੱਚ ਥਾਣਾ ਸਲੇਮ ਟਾਬਰੀ ਪੁਲਿਸ ਨੇ ਗਲਾਡਾ ਦੇ ਅਧਿਕਾਰੀ ਦੀ ਸ਼ਿਕਾਇਤ ’ਤੇ ਕਲੋਨੀ ਦੇ ਮਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ’ਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦਿਆਂ ਬਿਨਾਂ ਮਨਜ਼ੂਰੀ ਕਲੋਨੀ ਵਿਕਸਿਤ ਕਰਨ ਦੇ ਦੋਸ਼ ਹਨ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਧਿਕਾਰੀ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਜੂਨੀਅਰ ਇੰਜੀਨੀਅਰ, ਰੈਗੂਲੇਟਰੀ ਦਫ਼ਤਰ, ਮੁੱਖ ਪ੍ਰਸ਼ਾਸਨ ਗਲਾਡਾ, ਲੁਧਿਆਣਾ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਸਾਹਮਣੇ ਆਇਆ ਕਿ ਪਿੰਡ ਹੁਸਨਪੁਰਾ ਵਿੱਚ ਕਰੀਬ 2.5 ਏਕੜ ਜ਼ਮੀਨ ’ਤੇ ਅਣਅਧਿਕਾਰਤ ਕਲੋਨੀ ਕੱਟੀ ਗਈ ਹੈ, ਜੋ ਸਰਕਾਰੀ ਨਿਯਮਾਂ ਅਤੇ ਹੁਕਮਾਂ ਦੀ ਉਲੰਘਣਾ ਹੈ।
ਉਨ੍ਹਾਂ ਦੱਸਿਆ ਕਿ ਮੁਦਈ ਅਮਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਹੁਸਨਪੁਰਾ ਵਾਸੀ ਕਲੋਨੀ ਮਾਲਕ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।