ਕਾਰ ’ਚੋਂ ਨਾਜਾਇਜ਼ ਸ਼ਰਾਬ ਬਰਾਮਦ
ਕਾਰ ਚੋਂ ਨਾਜਾਇਜ਼ ਸ਼ਰਾਬ ਬਰਾਮਦ
Publish Date: Wed, 18 Feb 2026 09:34 PM (IST)
Updated Date: Thu, 19 Feb 2026 04:12 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਪਾਰਕਿੰਗ ’ਚ ਖੜ੍ਹੀ ਕਾਰ ’ਚੋਂ ਨਾਜਾਇਜ਼ ਸ਼ਰਾਬ ਦੀਆਂ 51 ਬੋਤਲਾਂ ਬਰਾਮਦ ਕੀਤੀਆਂ ਗਈਆਂ। ਇਸ ਮਾਮਲੇ ’ਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਕਾਰ ਸਵਾਰ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਖ਼ਿਲਾਫ਼ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਐਕਸਾਈਜ਼ ਇੰਸਪੈਕਟਰ ਅਮਨਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਕੋਲ ਨਾਜਾਇਜ਼ ਸ਼ਰਾਬ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਰੀਗਲ ਬਲੂ ਹੋਟਲ ਦੀ ਪਾਰਕਿੰਗ ’ਚ ਛਾਪਾ ਮਾਰ ਕੇ ਕਾਰ ਸਵਾਰ ਮੁਲਜ਼ਮ ਦੇ ਕਬਜ਼ੇ ’ਚੋਂ 51 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਪੁਲਿਸ ਨੇ ਏਐੱਸਆਈ ਸੁਖਜਿੰਦਰ ਸਿੰਘ ਦੀ ਸ਼ਿਕਾਇਤ ਤੇ ਗੁਰੂ ਨਾਨਕਪੁਰਾ ਸਿਵਲ ਲਾਈਨ ਦੇ ਰਹਿਣ ਵਾਲੇ ਲਵਲੇਸ਼ ਵਰਮਾ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।