ਪਿੰਡ ਹੀਰਾ ’ਚ ਮਿੱਟੀ ਦੀ ਨਾਜਾਇਜ਼ ਮਾਈਨਿੰਗ
ਪਿੰਡ ਹੀਰਾ ਵਿੱਚ ਮਿੱਟੀ ਦੀ ਨਜਾਇਜ਼ ਮਾਈਨਿੰਗ
Publish Date: Sat, 18 Apr 2026 06:11 PM (IST)
Updated Date: Sat, 18 Apr 2026 06:15 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਪਿੰਡ ਹੀਰਾ ਵਿਚ ਮਿੱਟੀ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿਚ ਥਾਣਾ ਕੂਮਕਲਾਂ ਦੀ ਪੁਲਿਸ ਨੇ ਜਲ ਨਿਕਾਸ ਤੇ ਮਾਈਨਿੰਗ ਮੰਡਲ ਦੇ ਜੇਈ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਜੇਈ ਅਖਿਲ ਗਲਹੋਤਰਾ ਨੇ ਦੱਸਿਆ ਉਹਨਾਂ ਨੂੰ ਇਲਾਕਾ ਵਾਸੀਆਂ ਕੋਲੋਂ ਜਾਣਕਾਰੀ ਮਿਲੀ ਕਿ ਕੋਈ ਵਿਅਕਤੀ ਪਿੰਡ ਵਿਚ ਰੇਤ ਦੀ ਨਾਜਾਇਜ਼ ਮਾਈਨਿੰਗ ਕਰ ਰਿਹਾ ਹੈ। ਮੌਕੇ ’ਤੇ ਪਹੁੰਚ ਕੇ ਅਖਿਲ ਗਲਹੋਤਰਾਂ ਨੇ ਦੇਖਿਆ ਕਿ ਪਿੰਡ ਦੇ ਬਿਲਕੁਲ ਸੈਂਟਰ ਵਿਚ ਮਿੱਟੀ ਦੀ ਨਾਜਾਇਜ਼ ਮਾਈਨਿੰਗ ਹੋਈ ਸੀ। ਇਸ ਮਾਮਲੇ ਵਿਚ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਕੂੰਮਕਲਾਂ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ। ਉਧਰੋਂ ਇਸ ਮਾਮਲੇ ਵਿਚ ਏਐੱਸਆਈ ਸਵਰਨ ਚੰਦ ਦਾ ਕਹਿਣਾ ਹੈ ਕਿ ਪੁਲਿਸ ਨੇ ਐੱਫਆਈਆਰ ਦਰਜ ਕਰਨ ਤੋਂ ਬਾਅਦ ਪਿੰਡ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਿੱਟੀ ਦੀ ਮਾਈਨਿੰਗ ਕਰਨ ਵਾਲੇ ਵਿਅਕਤੀ ਦੀ ਜਲਦੀ ਹੀ ਸ਼ਨਾਖਤ ਕੀਤੀ ਜਾਵੇਗੀ।