ਪੱਤਰ ਪ੍ਰਰੇਰਕ, ਖੰਨਾ : ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੀਆਂ 150 ਬੋਤਲਾਂ ਸਮੇਤ ਇਕ ਵਿਅਕਤੀ ਕਾਬੂ ਕੀਤਾ ਗਿਆ ਹੈ। ਥਾਣਾ ਸਿਟੀ-2 ਐੱਸਐੱਚਓ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ 'ਚ ਥਾਣੇਦਾਰ ਸ਼ਮਸ਼ੇਰ ਸਿੰਘ ਦੀ ਅਗਵਾਈ 'ਚ ਮਲੇਰਕੋਟਲਾ ਰੋਡ 'ਤੇ ਮੌਜੂਦ ਸੀ ਤਾਂ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਨਿਰਮਲ ਸਿੰਘ ਆਪਣੇ ਵਾਹਨ 'ਤੇ ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਅੱਗੇ ਵੇਚਦਾ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਮਸ਼ੇਰ ਸਿੰਘ ਤੋਂ ਨਾਜਾਇਜ਼ ਸ਼ਰਾਬ ਦੀਆਂ 150 ਬੋਤਲਾਂ ਬਰਾਮਦ ਹੋਈਆਂ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।