
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੀ ਮੀਟਿੰਗ ਦੌਰਾਨ ਅਹਿਮ ਵਿਚਾਰ ਚਰਚਾ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਕਾਂਗਰਸੀਆਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਤੇ ਪ੍ਰਣ ਲਿਆ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਨੂੰ ਸਾਰਿਆਂ ਨੂੰ ਸਮੂਹਿਕ ਰੂਪ ਵਿੱਚ ਯਤਨ ਕਰਨੇ ਚਾਹੀਦੇ ਹਨ। ਤਲਵਾੜ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਨੂੰ ਮਾਰਨ ਵਾਲੇ ਫ਼ੈਸਲੇ ਲਏ ਹਨ ਤੇ ਵੋਟਾਂ ਦੀ ਖਾਤਰ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ ਕਿ ਜਿਸ ਨਾਲ ਪੰਜਾਬ ਹੋਰ ਵੀ ਜ਼ਿਆਦਾ ਕਰਜ਼ਈ ਹੋ ਗਿਆ ਹੈ। ਪੰਜਾਬ ਨੂੰ ਬਚਾਉਣ ਲਈ ਅਤੇ ਮੁੜ ਤੋਂ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਸਾਨੂੰ ਕਾਂਗਰਸ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ। ਤਲਵਾੜ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ, ਸਾਨੂੰ ਸਾਰਿਆਂ ਨੂੰ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਆਰੰਭਣੀਆਂ ਚਾਹੀਦੀਆਂ ਹਨ, ਤਾਂ ਜੋ ਪਾਰਟੀ ਨੂੰ ਚੋਣਾਂ ਤੋਂ ਪਹਿਲਾਂ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ।ਇਸ ਮੌਕੇ ਕੌਂਸਲਰ ਸ਼ਾਮ ਸੁੰਦਰ ਮਲਹੋਤਰਾ, ਕੌਂਸਲਰ ਸੁਖਦੇਵ ਬਾਵਾ, ਕੌਂਸਲਰ ਮੋਨੂੰ ਖਿੰਡਾ, ਮਹਿਲਾ ਜਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਕੌਰ, ਕਪਿਲ ਮਹਿਤਾ, ਕੰਵਲਜੀਤ ਸਿੰਘ ਬੌਬੀ ਆਦਿ ਹਾਜ਼ਰ ਸਨ।