ਬੀਐਡ ਅਧਿਆਪਕ ਫਰੰਟ ਦੀ ਮੀਟਿੰਗ ’ਚ ਅਹਿਮ ਵਿਚਾਰਾਂ
ਬੀਐਡ ਅਧਿਆਪਕ ਫਰੰਟ ਦੀ ਮੀਟਿੰਗ ਵਿੱਚ ਹੋਈਆਂ ਅਹਿਮ ਵਿਚਾਰਾਂ
Publish Date: Sat, 21 Mar 2026 08:47 PM (IST)
Updated Date: Sun, 22 Mar 2026 04:17 AM (IST)

ਫਰੰਟ ਨੇ ਟੈੱਟ ਪਾਸ ਤੇ ਨਾਨ ਟੈੱਟ ਪਾਸ ਅਧਿਆਪਕਾਂ ਨੂੰ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਕੀਤੀ ਅਪੀਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ ਬੀਐਡ ਅਧਿਆਪਕ ਫਰੰਟ ਜ਼ਿਲ੍ਹਾ ਲੁਧਿਆਣਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਈਸੜੂ ਭਵਨ ਵਿਖੇ ਹੋਈ। ਜਿਸ ਵਿੱਚ ਬੀਐਡ ਅਧਿਆਪਕ ਫਰੰਟ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ, ਸੂਬਾ ਸੀਨੀਅਰ ਮੀਤ ਪ੍ਰਧਾਨ ਅਜੀਤਪਾਲ ਸਿੰਘ ਜੱਸੋਵਾਲ ਅਤੇ ਸੂਬਾ ਵਿੱਤ ਸਕੱਤਰ ਬਿਕਰਮਜੀਤ ਸਿੰਘ ਕੱਦੋਂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਗਜੀਤ ਸਿੰਘ ਝਾਂਡੇ ਨੇ ਦੱਸਿਆ ਕਿ ਟੈੱਟ ਦੇ ਮੁੱਦੇ ਅਤੇ ਪੁਰਾਣੀ ਪੈਨਸ਼ਨ, ਡੀਏ, ਕੱਟੇ ਹੋਏ ਭੱਤੇ ਆਦਿ ਉੱਪਰ ਅਹਿਮ ਵਿਚਾਰਾਂ ਕੀਤੀਆਂ ਗਈਆਂ। ਪ੍ਰਧਾਨ ਗੁਰਦੀਪ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸਾਂਝੇ ਅਧਿਆਪਕ ਮੋਰਚੇ ਨੂੰ 27 ਫਰਵਰੀ ਦਾ ਸਮਾਂ ਦਿੱਤਾ ਗਿਆ, ਪਰ ਸਰਕਾਰ ਅਧਿਆਪਕ ਜੱਥੇਬੰਦੀਆਂ ਨਾਲ ਗੱਲ ਕਰਨ ਤੋਂ ਭੱਜ ਗਈ ਅਤੇ ਹੁਣ ਸਰਕਾਰ ਨੇ ਆਪ ਹੀ ਲਿਖਤੀ ਪੱਤਰ ਰਾਹੀਂ 30 ਮਾਰਚ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਇਸ ਗੈਰ ਜ਼ਿੰਮੇਵਾਰਾਨਾਂ ਰਵਈਏ ਦਾ ਸਾਂਝਾ ਅਧਿਆਪਕ ਮੋਰਚਾ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਇਸ ਦੇ ਨਤੀਜੇ ਵਜੋਂ ਅਧਿਆਪਕਾਂ ਨੂੰ ਟੈੱਟ ਦੀ ਬੇਲੋੜੀ ਸ਼ਰਤ ਲਗਾ ਕੇ ਤਰੱਕੀਆਂ ਤੋਂ ਵਾਂਝੇ ਕਰਨ ਦੇ ਖ਼ਿਲਾਫ਼ ਪੰਜਾਬ ਸਰਕਾਰ ਖਿਲਾਫ਼ ਰੋਸ ਹੈ। ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ ਨੇ ਸਰਕਾਰ ਨੂੰ ਟੈੱਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਪਾਉਣ ਅਤੇ ਵਿਧਾਨ ਸਭਾ ਵਿੱਚ ਇਸ ਖ਼ਿਲਾਫ਼ ਮਤਾ ਲਿਆਉਣ ਤੇ ਰਾਜ ਵਿੱਚ ਅਧਿਆਪਕਾਂ ਦੀ ਭਰਤੀ ਅਤੇ ਪ੍ਰਮੋਸ਼ਨ ਲਈ ਰਾਜ ਸਰਕਾਰ ਦਾ ਵਿਸ਼ੇਸ਼ ਅਧਿਆਪਕ ਪੱਖੀ ਐਕਟ ਲਿਆਉਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਜੇਕਰ ਪੰਜਾਬ ਸਰਕਾਰ ਨੇ ਲੋੜੀਂਦੇ ਕਦਮ ਨਾ ਚੁੱਕੇ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਮੀਟਿੰਗ ਚ ਸਤਨਾਮ ਸਿੰਘ ਦੌਲਤਪੁਰ, ਮੋਹਨਜੀਤ ਸਿੰਘ ਮਾਂਗਟ -1, ਮਨਜਿੰਦਰ ਸਿੰਘ, ਹਰਜਿੰਦਰ ਸਿੰਘ ਰਾਏਕੋਟ, ਸੁਭਾਸ਼ ਗੋਇਲ, ਪਾਲ ਸਿੰਘ ਬੈਨੀਪਾਲ, ਬਲਵਿੰਦਰ ਸਿੰਘ ਮੰਡਿਆਲਾ, ਰਵਿੰਦਰ ਸਿੰਘ ਕਿਲਾਰਾਏਪੁਰ, ਸੰਦੀਪ ਕੁਮਾਰ ਮਲੌਦ ਅਤੇ ਅਨਿਲ ਕੁਮਾਰ ਸਿਹੋੜਾ ਆਦਿ ਹਾਜ਼ਰ ਸਨ।