ਗੁਰਮਤਿ ਗ੍ਰੰਥੀ ਸਭਾ ਨੇ ਕੀਤੀਆਂ ਵਿਚਾਰਾਂ
ਗੁਰਮਤਿ ਗ੍ਰੰਥੀ ਸਭਾ ਨੇ ਮੀਟਿੰਗ ਦੌਰਾਨ ਕੀਤੀਆਂ ਅਹਿਮ ਵਿਚਾਰਾਂ
Publish Date: Wed, 22 Apr 2026 06:58 PM (IST)
Updated Date: Thu, 23 Apr 2026 04:05 AM (IST)

ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ, ਲੁਧਿਆਣਾ : ਗੁਰਮਤਿ ਗ੍ਰੰਥੀ ਸਭਾ ਇੰਟਰਨੈਸ਼ਨਲ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਰੇਰੂ ਸਾਹਿਬ ਲੁਹਾਰਾ ਵਿਖੇ ਸਭਾ ਦੀ ਹੰਗਾਮੀ ਮੀਟਿੰਗ ਪ੍ਰਧਾਨ ਭਾਈ ਸਤਨਾਮ ਸਿੰਘ ਮੁਸਾਫਿਰ ਦੀ ਦੇਖ-ਰੇਖ ਹੇਠ ਹੋਈ ਜਿਸ ਵਿਚ ਵੱਖ ਵੱਖ ਮਹੱਲਿਆਂ ਦੇ ਗ੍ਰੰਥੀ ਸਾਹਿਬਾਨ ਤੇ ਪਾਠੀ ਸਾਹਿਬਾਨ ਉਚੇਚੇ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਵੱਲੋਂ ਦੋ ਸਾਲ ਬਾਅਦ ਹੋਣ ਵਾਲੀ ਸਭਾ ਦੀ ਚੋਣ ਤੇ ਸਭਾ ਦੇ ਮੈਂਬਰਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਮਹਿੰਗਾਈ ਨੂੰ ਮੁੱਖ ਰੱਖਦਿਆਂ ਪਾਠੀ ਸਿੰਘਾਂ ਲਈ ਸ੍ਰੀ ਅਖੰਡ ਪਾਠ ਸਾਹਿਬ, ਸ੍ਰੀ ਸਹਿਜ ਪਾਠ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਲਾਵਾਂ, ਕੀਰਤਨ ਦੀਆਂ ਭੇਂਟਾਵਾਂ ’ਚ ਬਦਲਾਓ ਵੀ ਕੀਤਾ ਗਿਆ ਜੋ ਕਿ ਸ਼ਹਿਰ ਦੇ ਹਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਪ੍ਰਧਾਨ ਸਾਹਿਬ ਤੱਕ ਇਹ ਬਦਲੀ ਹੋਈ ਭੇਟਾ ਦੇ ਕਾਰਡ ਜਲਦੀ ਹੀ ਪਹੁੰਚਦੇ ਹੋ ਜਾਣਗੇ। ਉਨ੍ਹਾਂ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਵੱਲੋਂ ਜੋ ਭੇਟਾਵਾਂ ਨਿਸ਼ਚਿਤ ਕੀਤੀਆਂ ਗਈਆਂ ਹਨ ਉਨ੍ਹਾਂ ਅਨੁਸਾਰ ਹੀ ਆਪਣੀ ਸੰਗਤ ਵਿੱਚ ਲਾਗੂ ਕਰਨ ਦੀ ਕ੍ਰਿਪਾਲਤਾ ਕਰਨ। ਇਸ ਮੌਕੇ ਜਨਰਲ ਸਕੱਤਰ ਚਰਨਜੀਤ ਸਿੰਘ ਚੰਦਨ, ਭਾਈ ਦਿਆ ਸਿੰਘ, ਗੁਰਬਾਜ਼ ਸਿੰਘ,ਜਗਦੀਪ ਸਿੰਘ,ਦਰਬਾਰਾ ਸਿੰਘ, ਨਰਿੰਦਰ ਸਿੰਘ, ਸਿਕੰਦਰ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਕਰਮਜੀਤ ਸਿੰਘ ਨਾਗੀ, ਪਰਮਜੀਤ ਸਿੰਘ, ਰਣਜੀਤ ਸਿੰਘ,ਅਵਤਾਰ ਸਿੰਘ ਤੋਂ ਇਲਾਵਾ ਸਭਾ ਦੇ ਮੈਂਬਰ ਹਾਜ਼ਰ ਸਨ।