ਉਦਯੋਗਪਤੀ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ : ਬਾਵਾ
ਯੂਸੀਪੀਐਮਏ ਵਿਖੇ ਜੀਐਸਟੀ ਨਾਲ ਸਬੰਧਿਤ ਮਸਲਿਆਂ ਦੇ ਨਿਪਟਾਰੇ ਲਈ ਅਹਿਮ ਮੀਟਿੰਗ
Publish Date: Wed, 20 May 2026 09:43 PM (IST)
Updated Date: Thu, 21 May 2026 04:10 AM (IST)
ਯੂਸੀਪੀਐਮਏ ਵਿਖੇ ਜੀਐਸਟੀ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਲਈ ਅਹਿਮ ਮੀਟਿੰਗ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫੈਕਚਰਜ ਐਸੋਸੀਏਸ਼ਨ (ਯੂਸੀਪੀਐਮਏ) ਵਿਖੇ ਜੀਐਸਟੀ ਨਾਲ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਰਮਪਾਲ ਬਾਵਾ ਚੇਅਰਮੈਨ ਟਰੇਡਰਜ ਕਮਿਸ਼ਨ ਐਕਸਾਈਜ਼ ਐਂਡ ਟੈਕਸੇਸ਼ਨ ਲੁਧਿਆਣਾ ਪੁੱਜੇ ਅਤੇ ਉਨ੍ਹਾਂ ਨੇ ਉਦਯੋਗਪਤੀਆਂ ਦੀਆਂ ਜੀਐਸਨੀ ਨਾਲ ਸਬੰਧਿਤ ਸਮੱਸਿਆਵਾਂ ਸੁਣੀਆਂ।
ਮੀਟਿੰਗ ਦੌਰਾਨ ਉਦਯੋਗਪਤੀਆਂ ਨੂੰ ਜੀਐਸਟੀ ਵਿਭਾਗ ਨਾਲ ਸਬੰਧਿਤ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਬਾਵਾ ਨੇ ਭਰੋਸਾ ਦਿਵਾਇਆ ਕਿ ਜੇਕਰ ਉਦਯੋਗਪਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ, ਤਾਂ ਵਿਭਾਗ ਹਮੇਸ਼ਾ ਉਨ੍ਹਾਂ ਦੇ ਨਾਲ ਖੜਾ ਹੈ ਅਤੇ ਪਹਿਲ ਦੇ ਅਧਾਰ ਤੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇ। ਮੀਟਿੰਗ ਵਿੱਚ ਸਤਨਾਮ ਸਿੰਘ ਮੱਕੜ ਵਿੱਤ ਸਕੱਤਰ, ਰਜਿੰਦਰ ਸਿੰਘ ਸਰਹਾਲੀ ਸਕੱਤਰ, ਸੁਰਿੰਦਰਪਾਲ ਸਿੰਘ ਸੋਨੂੰ ਮੱਕੜ ਸੰਯੁਕਤ ਸਕੱਤਰ, ਹਰਵਿੰਦਰ ਸਿੰਘ ਲੋਟੇ, ਹਰਮੀਤ ਸਿੰਘ ਭਾਟੀਆ, ਸਰਬਜੀਤ ਸਿੰਘ ਕਾਲੜਾ, ਅਸ਼ੋਕ ਪੁਰੀ ਅਤੇ ਹੋਰ ਮੈਂਬਰ ਵੀ ਹਾਜ਼ਰ ਰਹੇ। ਇਸ ਦੌਰਾਨ ਕੁੱਝ ਮੈਂਬਰਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕਰਵਾਇਆ ਗਿਆ।