ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਦਾ 22ਵਾਂ ਸਥਾਪਨਾ ਦਿਵਸ ਮਨਾਇਆ ਅਹਿਮ ਖ਼ਬਰ-ਕਸ਼ਯਪ ਰਾਜਪੂਤ ਸੋਸ਼ਲ ਵੈਲਫੇਅਰ ਸੋਸਾਇਟੀ ਦਾ 22ਵਾਂ ਸਥਾਪਨਾ ਦਿਵਸ ਮਨਾਇਆ
Publish Date: Wed, 23 Sep 2026 07:32 PM (IST)
Updated Date: Thu, 24 Sep 2026 04:01 AM (IST)
- ਦੋ ਕਮਰਿਆਂ ਤੋਂ ਸ਼ੁਰੂ ਹੋਇਆ ਸ਼ਹੀਦ ਮੋਤੀ ਰਾਮ ਮਹਿਰਾ ਸਕੂਲ, 500 ਵਿਦਿਆਰਥੀਆਂ ਤੱਕ ਪਹੁੰਚਿਆ : ਦੋਸਾਂਝ - ਸਕੂਲ, ਸੁਸਾਇਟੀ ਤੇ ਸਮਾਜ ਦੀ ਤਰੱਕੀ ਸਬੰਧੀ ਕੀਤਾ ਗਿਆ ਵਿਚਾਰ-ਵਟਾਂਦਰਾ ਫੋਟੋ ਨੰਬਰ-17 ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਦੇ ਢਿੱਲੋਂ ਨਗਰ, ਗਲੀ ਨੰਬਰ 8 (ਲੋਹਾਰਾ) ਸਥਿਤ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੋਸਾਇਟੀ (ਰਜਿ.) ਲੁਧਿਆਣਾ ਦਾ 22ਵਾਂ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ, ਸੁਸਾਇਟੀ ਤੇ ਸਮਾਜ ਦੀ ਤਰੱਕੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਬੰਧਕਾਂ ਨੇ ਸਕੂਲ ਨੂੰ ਅੱਗੇ ਲਿਜਾਣ ਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਨੇ ਕਿਹਾ ਕਿ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਦੀ ਸ਼ੁਰੂਆਤ ਸਿਰਫ਼ ਇੱਕ-ਦੋ ਕਮਰਿਆਂ ਨਾਲ ਕੀਤੀ ਗਈ ਸੀ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿਛਲੇ 15 ਸਾਲਾਂ ਦੌਰਾਨ ਸਕੂਲ ਦੀ ਤਿੰਨ ਮੰਜ਼ਿਲਾ ਇਮਾਰਤ ਤਿਆਰ ਕੀਤੀ ਗਈ ਤੇ ਦਸਵੀਂ ਜਮਾਤ ਤੱਕ ਮਾਨਤਾ ਪ੍ਰਾਪਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਕੂਲ ਵਿੱਚ ਕਰੀਬ 500 ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਚੰਗੀ ਅਤੇ ਮਿਆਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ। ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਪਹੁੰਚੀਆਂ ਸੰਗਤਾਂ ਅਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੀਤ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਗਾਦੜੀ, ਸੰਯੁਕਤ ਸਕੱਤਰ ਰਘਬੀਰ ਸਿੰਘ ਗਾਦੜਾ, ਐਗਜ਼ੈਕਟਿਵ ਮੈਂਬਰ ਗੁਰਚਰਨ ਸਿੰਘ ਮਾਲਵਾ, ਸੰਯੁਕਤ ਸਕੱਤਰ ਤਜਿੰਦਰ ਸਿੰਘ ਕੁੱਕੂ, ਸਲਾਹਕਾਰ ਕਰਨੈਲ ਸਿੰਘ ਦੋਸਾਂਝ, ਵਾਈਸ ਪ੍ਰਿੰਸੀਪਲ ਮਨਦੀਪ ਸਿੰਘ, ਵਾਈਸ ਪ੍ਰਿੰਸੀਪਲ ਜਸਬੀਰ ਕੌਰ ਸਮੇਤ ਰਜਵਿੰਦਰ ਕੌਰ, ਗਗਨਦੀਪ ਕੌਰ, ਅਨੂ ਸ਼ਰਮਾ, ਹਰਜੀਤ ਕੌਰ, ਸਿਮਰਨ ਕੌਰ, ਸੁਰਜੀਤ ਕੌਰ, ਤਰਨਪ੍ਰੀਤ ਕੌਰ, ਵਰਸ਼ਾ, ਨੀਲਮ ਸ਼ਰਮਾ, ਸਿਮਰਨਜੀਤ ਕੌਰ, ਮੀਨਾ ਬਖਸ਼ੀ, ਸੁਰੇਖਾ ਦੇਵੀ, ਸੰਗੀਤਾ, ਗੁਰਪ੍ਰੀਤ ਸਿੰਘ ਡੀਪੀ, ਪਰਮਜੀਤ ਕੌਰ, ਚਰਨਜੀਤ ਕੌਰ, ਰੱਜੀ ਰਾਣੀ, ਪੂਜਾ, ਗੁਲਸ਼ਨ ਕੁਮਾਰ, ਭੁਪਿੰਦਰ ਸਿੰਘ ਅਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ।