ਲੀਡ)---ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ’ਚ 6 ਨੂੰ ਬਠਿੰਡਾ ’ਚ ਸਰਕਾਰ ਦੇ ਜਬਰ ਵਿਰੁੱਧ ਮਾਰਚ ਕੱਢਣ ਦਾ ਐਲਾਨ
ਅਹਿਮ ਖ਼ਬਰ-ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ’ਚ 6 ਮਾਰਚ ਨੂੰ ਬਠਿੰਡਾ ਸ਼ਹਿਰ ਵਿੱਚ ਸਰਕਾਰ ਦੇ ਜਬਰ ਵਿਰੁੱਧ ਮਾਰਚ ਕੱਢਣ ਦਾ ਐਲਾਨ
Publish Date: Tue, 03 Mar 2026 07:27 PM (IST)
Updated Date: Wed, 04 Mar 2026 04:12 AM (IST)

- 10 ਮਾਰਚ ਤੋਂ 13 ਅਪ੍ਰੈਲ ਤੱਕ ਕੇਂਦਰ ਖਿਲਾਫ਼ ਪੂਰੇ ਭਾਰਤ ਵਿਚ ਕਿਸਾਨ ਬਚਾਉ ਵੱਡੀਆਂ ਰੈਲੀਆਂ ਹੋਣਗੀਆਂ - 10 ਮਾਰਚ ਨੂੰ ਬਰਨਾਲਾ ਵਿਖੇ ਪੰਜਾਬ ਦੇ ਕਿਸਾਨ ਵੱਡੀ ਰੈਲੀ ਕਰਕੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਦਾ ਵਿੱਢਣਗੇ ਫ਼ੋਟੋ ਨੰਬਰ-24 ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਅੱਜ ਇੱਥੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਸਤਨਾਮ ਸਿੰਘ ਅਜਨਾਲਾ, ਸੁਖਦੇਵ ਸਿੰਘ ਆਰਇਆ ਵਾਲਾ, ਗੁਰਮੀਤ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ, ਜਿਸ ’ਚ ਮੀਟਿੰਗ 6 ਮਾਰਚ ਨੂੰ ਬਠਿੰਡਾ ਕਿਸਾਨ ਮਾਰਚ ਕੱਢਣ, 10 ਮਾਰਚ ਨੂੰ ਬਰਨਾਲਾ ਇੱਕ ਕਿਸਾਨ ਬਚਾਓ ਰੈਲੀ, ਸ਼ੇਰੋ ਖੰਡ ਮਿਲਦੀਆਂ ਜਮੀਨਾਂ ਵੇਚਣ ਏਜੰਡਿਆ ’ਤੇ ਵਿਚਾਰ ਚਰਚਾ ਕਰਕੇ ਫੈਸਲੇ ਲਏ ਗਏ। ਸੰਯੁਕਤ ਪੰਜਾਬ ਸਰਕਾਰ ਨੇ ਕਿਸਾਨਾਂ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਸੰਘਰਸ਼ ਕਰਨ ਦਾ ਅਧਿਕਾਰ ਖੋਹਿਆ। 5 ਮਾਰਚ 2025 ਨੂੰ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਮੋਰਚਾ ਨਹੀਂ ਲਾਉਣ ਦਿੱਤਾ ਗਿਆ ਅਤੇ ਰਾਹ ਦੇ ਜਬਰ ਕੀਤਾ ਗਿਆ, ਕਿਸਾਨਾਂ ਨੂੰ ਡਾਂਗਾਂ ਨਾਲ ਕੁੱਟਿਆ ਗਿਆ ਤੇ ਜੇਲਾਂ ਵਿੱਚ ਡੱਕਿਆ ਗਿਆ। ਉਸ ਤੋਂ ਬਾਅਦ ਲਗਾਤਾਰ ਕਿਸਾਨਾਂ ’ਤੇ ਜਬਰ ਜਾਰੀ ਹੈ, ਜਿਉਂਦ ਵਿੱਚ 700 ਏਕੜ ਜਮੀਨ ਰਿਲਾਇਸ ਕੰਪਨੀ ਨੂੰ ਧੱਕੇ ਨਾਲ ਦੇਣ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਜਿਉਂਦ ਪਿੰਡ ਵਿੱਚ ਕੁੱਟਿਆ ਗਿਆ ਅਤੇ ਬਠਿੰਡਾ ਵਿੱਚ ਧਰਨਾ ਨਹੀਂ ਲਾਉਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚੋਂ ਵੀ ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਕਰਨ ਦਾ ਅਧਿਕਾਰ ਖੋਹ ਲਿਆ ਗਿਆ ਹੈ ਅਤੇ ਹੋਰ ਵੀ ਲਗਾਤਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਘਰਾਂ ਚੋਂ ਚੁੱਕ ਕੇ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਪੁਲਿਸ ਸਟੇਟ ਵਿੱਚ ਤਬਦੀਲ ਕਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨਾਲ ਮਿਲ ਕੇ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਵਿਰੁੱਧ 6 ਮਾਰਚ ਨੂੰ ਬਠਿੰਡਾ ਵਿੱਚ ਕਿਸਾਨ ਜਥੇਬੰਦੀਆਂ ਮਾਰਚ ਕਰਨਗੀਆਂ। ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਉਸ ਵਿੱਚ ਸ਼ਾਮਿਲ ਹੋਣਗੀਆ। ਉਨ੍ਹਾਂ ਕਿਹਾ ਕਿ 24 ਫਰਵਰੀ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਮੀਟਿੰਗ ਕੁਰੂਕਸ਼ੇਤਰ ਵਿੱਚ ਹੋਈ, ਜਿਸ ਵਿੱਚ 10 ਮਾਰਚ ਤੋਂ ਲੈ ਕੇ 13 ਅਪ੍ਰੈਲ ਤੱਕ ਸਾਰੇ ਭਾਰਤ ਵਿੱਚ ਕਿਸਾਨ ਬਚਾਓ ਰੈਲੀਆਂ ਕੀਤੀਆਂ ਜਾਣਗੀਆਂ, ਜਿਸ ਦਾ ਆਗਾਜ 10 ਮਾਰਚ ਨੂੰ ਪੰਜਾਬ ਵਿੱਚ ਬਰਨਾਲਾ ਵਿੱਚ ਵੱਡੀ ਕਿਸਾਨ ਰੈਲੀ ਕਰਕੇ ਕੀਤਾ ਜਾਵੇ। ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰਾਉਣ ਲਈ ਬਿਜਲੀ ਬਿੱਲ 2025 ਰੱਦ ਕਰਾਉਣ ਲਈ, ਬੀਜ ਬਿੱਲ 2025 ਰੱਦ ਕਰਾਉਣ ਲਈ, ਮਨਰੇਗਾ ਕਾਨੂੰਨ ਬਹਾਲ ਕਰਾਉਣ ਲਈ, ਕਿਸਾਨਾਂ ਦੇ ਕਰਜੇ ਦੇ ਲੀਕ ਮਰਵਾਉਣ ਲਈ ਅਤੇ ਪੰਜਾਬ ਦੇ ਪਾਣੀਆਂ ਦਾ ਹੱਲ ਕਰਾਉਣ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਮੀਟਿੰਗ ਵਿੱਚ ਉਨ੍ਹਾਂ ਨੇ ਬਰਨਾਲਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। 10 ਮਾਰਚ ਨੂੰ ਬਰਨਾਲਾ ਰੈਲੀ ਵਿੱਚ 50 ਹਜ਼ਾਰ ਤੋਂ ਵੱਧ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਣਗੇ। 10 ਮਾਰਚ ਦੀ ਬਰਨਾਲਾ ਰੈਲੀ ਦੀ ਪ੍ਰਬੰਧਕ ਕਮੇਟੀ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸਾਰੇ ਭਾਰਤ ਵਿੱਚ ਸਾਮਰਾਜ ਵਿਰੋਧੀ ਦਿਨ ਵਜੋ ਮਣਾਇਆ ਜਾਵੇਗਾ। ਜਿਸ ਦੀ ਮੀਟਿੰਗ 12 ਮਾਰਚ ਨੂੰ ਚੰਡੀਗੜ੍ਹ ਕਿਸਾਨ ਪੰਚਾਇਤ ਕਰਕੇ ਪੰਜਾਬ ਦੀਆਂ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਨਾਲ ਸਾਂਝੀਆਂ ਮੀਟਿੰਗਾਂ ਵਿੱਚ ਫੈਸਲਾ ਲਿਆ ਜਾਵੇਗਾ। ਸਾਰੇ ਪੰਜਾਬ ਵਿੱਚ 23 ਮਾਰਚ ਨੂੰ ਸਾਮਰਾਜ ਵਿਰੋਧੀ ਦਿਨ ਕਿਸਾਨ, ਵਿਦਿਆਰਥੀ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਸਾਂਝਾ ਮਨਾਉਣਗੀਆਂ ਤੇ ਅਮਰੀਕਨ ਸਾਮਰਾਜ ਵੱਲੋਂ ਪੂਰੀ ਦੁਨੀਆਂ ਵਿੱਚ ਮਚਾਏ ਅਤੰਕੀ ਜੰਗ ਦਾ ਵਿਰੋਧ ਕਰਨਗੀਆ। ਮੀਟਿੰਗ ਵਿੱਚ ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਰਮਿੰਦਰ ਸਿੰਘ ਪਟਿਆਲਾ, ਜੰਗਵੀਰ ਚੌਹਾਨ, ਬਲਵਿੰਦਰ ਸਿੰਘ ਮੱਲੀ ਨੰਗਲ, ਜੋਗਿੰਦਰ ਸਿੰਘ ਉਗਰਾਹਾਂ ,ਰਘਬੀਰ ਸਿੰਘ ,ਪਰਮਿੰਦਰ ਸਿੰਘ ਪਾਲ ਮਾਜਰਾ, ਬੂਟਾ ਸਿੰਘ ਬੁਰਜਕਿਲ, ਹਰਦੇਵ ਸਿੰਘ ਸੰਧੂ, ਰੁਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆਂ, ਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਗੁਰਵਿੰਦਰ ਸਿੰਘ ਢਿਲੋ ,ਹਰਭਜਨ ਸਿੰਘ ਬੁੱਟਰ ,ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਲਤਾਲਾ, ਪ੍ਰੇਮ ਸਿੰਘ ਭੰਗ, ਸਤਨਾਮ ਸਿੰਘ ਆਦਿ ਹਾਜ਼ਰ ਸਨ।