- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਵਾਤਾਵਰਣ ਬਚਾਉਣ ਲਈ ਦਿਆਨੰਦ ਹਸਪਤਾਲ ਵਿੱਚ ਜਾਗਰੂਕਤਾ ਸਮਾਗਮ ਕਰਵਾਇਆ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਵਧਾਉਣ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਲੁਧਿਆਣਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਸਮਾਗਮ ਵਿੱਚ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਬਿਪਿਨ ਗੁਪਤਾ, ਸਕੱਤਰ ਮੁਕੇਸ਼ ਵਰਮਾ, ਖਜ਼ਾਨਚੀ ਪ੍ਰਿੰਸੀਪਲ ਡਾ. ਜੀਐੱਸ ਵਾਂਡਰ, ਡੀਨ ਅਕਾਦਮਿਕਸ ਡਾ. ਸੰਦੀਪ ਕੌਸ਼ਲ, ਚੀਫ਼ ਕਾਰਡੀਓਲੋਜਿਸਟ ਤੇ ਕੋਆਰਡੀਨੇਟਰ ਡਾ. ਬਿਸ਼ਵ ਮੋਹਨ,ਮੈਡੀਕਲ ਸੁਪਰਡੈਂਟ ਡਾ. ਸੰਦੀਪ ਸ਼ਰਮਾ ਅਤੇ ਡਾ. ਅਸ਼ਵਨੀ ਚੌਧਰੀ,ਐਡੀਸ਼ਨਲ ਮੈਡੀਕਲ ਸੁਪਰਡੈਂਟ ਡਾ. ਆਸ਼ਿਮਾ ਤਨੇਜਾ ਅਤੇ ਹੋਰ ਪ੍ਰਬੰਧਕੀ ਮੈਂਬਰ ਵੀ ਮੌਜੂਦ ਸਨ। ਜੈਨ ਦੀ ਪਤਨੀ ਸ੍ਰੇਸ਼ਿਕਾ ਜੈਨ (ਡਿਪਟੀ ਕਮਿਸ਼ਨਰ ਹੁਸ਼ਿਆਰਪੁਰ) ਨੇ ਵੀ ਵਾਤਾਵਰਨ ਬਚਾਓ ਮੁਹਿੰਮ ਤਹਿਤ ਪਹਿਲਕਦਮੀ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਸਕੱਤਰ ਗੁਪਤਾ ਨੇ ਸਾਰੇ ਫੈਕਲਟੀ ਮੈਂਬਰਾਂ, ਵਿਦਿਆਰਥੀ ਕਲੱਬ ਦੇ ਮੈਂਬਰਾਂ ਅਤੇ ਟੀਮਾਂ ਨੂੰ ਰੁੱਖ ਲਗਾਉਣ ਲਈ ਕੀਤੇ ਸਮਰਪਿਤ ਯਤਨਾਂ ਵਾਸਤੇ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਇਸ ਨੇਕ ਪਹਿਲਕਦਮੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਜੈਨ ਨੇ ਆਪਣੇ ਸੰਬੋਧਨ ਦੌਰਾਨ ਵਾਤਾਵਰਣ ਦੀ ਸੰਭਾਲ ਲਈ ਟੀਮ ਦੀ ਮਜ਼ਬੂਤ ਵਚਨਬੱਧਤਾ ਅਤੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਅੰਤ ਵਿੱਚ ਡਾ. ਆਸ਼ਿਮਾ ਤਨੇਜਾ ਨੇ ਕਿਹਾ ਕਿ ਹਸਪਤਾਲ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਭਵਿੱਖ ਵਿੱਚ ਵੀ ਯਤਨ ਜਾਰੀ ਰੱਖੇ ਜਾਣਗੇ।