ਕੇਂਦਰ ਸਰਕਾਰ ਵੱਲੋਂ ਬਿੰਦਰਾ ਦੂਜੀ ਵਾਰ ਐੱਨਆਈਐੱਸਡੀ ਮੈਂਬਰ ਨਿਯੁਕਤ ਅਹਿਮ ਖ਼ਬਰ-ਭਾਰਤ ਸਰਕਾਰ ਵੱਲੋਂ ਬਿੰਦਰਾ ਦੂਜੀ ਵਾਰ ਐਨਆਈਐਸਡੀ ਮੈਂਬਰ ਨਿਯੁਕਤ
Publish Date: Sat, 29 Aug 2026 06:52 PM (IST)
Updated Date: Sat, 29 Aug 2026 06:55 PM (IST)
ਨੌਜਵਾਨਾਂ ਦੀ ਭਲਾਈ, ਵਿਕਾਸ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰਾਂਗੇ : ਬਿੰਦਰਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਕੇਂਦਰ ਸਰਕਾਰ ਨੇ ਸੁਖਵਿੰਦਰ ਸਿੰਘ ਬਿੰਦਰਾ ਦੀਆਂ ਸੇਵਾਵਾਂ ਤੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਦੂਜੀ ਵਾਰ ਐੱਨਆਈਐੱਸਡੀ ਮੈਂਬਰ ਨਿਯੁਕਤ ਕੀਤਾ ਹੈ। ਬਿੰਦਰਾ ਇਸ ਸਮੇਂ ਮੈਂਬਰ ਐੱਨਆਈਐੱਸਡੀ ਅਤੇ ਵਿਸ਼ੇਸ਼ ਮੈਂਬਰ/ਇਨਵਾਇਟੀ, ਐੱਨਸੀਸੀਡੀਆਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵਜੋਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਕਾਰਜਕਾਲ ਵਿੱਚ ਕੀਤਾ ਗਿਆ ਇਹ ਵਾਧਾ ਉਨ੍ਹਾਂ ਦੇ ਕੰਮਕਾਜ ਤੇ ਸਮਾਜਿਕ ਖੇਤਰ ਵਿੱਚ ਪਾਏ ਯੋਗਦਾਨ ਤੋਂ ਬਾਅਦ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਅਹੁਦੇ ਦੀ ਮਿਆਦ ਵਧਾਉਣ ’ਤੇ ਬਿੰਦਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਧੰਨਵਾਦ ਕੀਤਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਹ ਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦ੍ਰਿੜ੍ਹ ਹਨ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ।