- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਦਾ ਪ੍ਰਦਰਸ਼ਨ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪੱਤਰ ਪ੍ਰੇਰਕ, ਪੰਜਾਬੀ, ਜਾਗਰਣ ਲੁਧਿਆਣਾ
ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਹਲਕਾ ਆਤਮ ਨਗਰ ਵੱਲੋਂ ਬੁੱਧਵਾਰ ਨੂੰ ਦੁੱਗਰੀ ਫੇਸ-1 ਸਥਿਤ ਅਰੋੜਾ ਪੈਲੇਸ ਚੌਕ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਨੇਤਰੀ ਅਤੇ ਮਹਿਲਾ ਵਿੰਗ ਦੀ ਸੂਬਾ ਕਾਰਜਕਾਰਨੀ ਮੈਂਬਰ ਰੀਨਾ ਗੋਇਲ ਜੈਨ ਦੀ ਅਗਵਾਈ ਹੇਠ ਕੀਤੇ ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੀਨਾ ਗੋਇਲ ਜੈਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੇ ਨਾਲ-ਨਾਲ ਸਮਾਜ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਕਾਰ ਤੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਅਤੇ ਨਸ਼ਾ ਤਸਕਰੀ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।