ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ,ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਚੁੱਕਿਆ ਕਦਮ
ਉਨ੍ਹਾਂ ਦੱਸਿਆ ਕਿ ਇਸ ਦੇ ਚਲਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਸਮੂਹ ਅਫਸਰਾਂ ਅਤੇ ਮੁਲਾਜ਼ਮਾਂ ਦੀਆਂ ਹਰ ਤਰ੍ਹਾਂ ਦੀਆਂ ਛੁੱਟੀਆਂ ਤੁਰੰਤ ਕੈਂਸਲ ਕਰ ਦਿੱਤੀਆਂ ਜਾਂਦੀਆਂ ਹਨ।
Publish Date: Mon, 08 Dec 2025 04:52 PM (IST)
Updated Date: Mon, 08 Dec 2025 05:03 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ: ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੁਲਿਸ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਚਲਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਸਮੂਹ ਅਫਸਰਾਂ ਅਤੇ ਮੁਲਾਜ਼ਮਾਂ ਦੀਆਂ ਹਰ ਤਰ੍ਹਾਂ ਦੀਆਂ ਛੁੱਟੀਆਂ ਤੁਰੰਤ ਕੈਂਸਲ ਕਰ ਦਿੱਤੀਆਂ ਜਾਂਦੀਆਂ ਹਨ।